ਜਲੰਧਰ ਵਿੱਚ ਪਿਆ ਮੀਂਹ, ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ - ਅੱਤ ਦੀ ਗਰਮੀ
ਜਲੰਧਰ: ਸ਼ੁੱਕਰਵਾਰ ਦੀ ਦੁਪਹਿਰ ਨੂੰ ਠੰਢੀਆਂ ਹਵਾਵਾਂ ਦੇ ਨਾਲ ਮੀਂਹ ਪਿਆ। ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਤੋਂ ਕਾਫੀ ਰਾਹਤ ਮਿਲੀ ਹੈ। ਦੱਸ ਦੇਈਏ ਕਿ ਪਿਛਲੇ ਕਈ ਦਿਨਾਂ ਤੋਂ ਕਾਫੀ ਗਰਮੀ ਪੈ ਰਹੀ ਸੀ ਜਿਸ ਕਰਕੇ ਲੋਕ ਬੇਹੱਦ ਪਰੇਸ਼ਾਨ ਸਨ। ਮੀਂਹ ਪੈਣ ਨਾਲ ਮੌਸਮ ਕਾਫੀ ਠੰਢਾ ਹੋ ਗਿਆ ਹੈ ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ।