ਸ੍ਰੀ ਫ਼ਤਿਹਗੜ੍ਹ ਸਾਹਿਬ: ਮੀਂਹ ਨੇ ਪਾਈ ਲੋਕਾਂ ਦੇ ਕਾਲਜੇ ਠੰਢ
ਸ੍ਰੀ ਫ਼ਤਿਹਗੜ੍ਹ ਸਾਹਿਬ: ਪੰਜਾਬ 'ਚ ਪਿਛਲੇ ਕਈ ਦਿਨਾਂ ਤੋਂ ਗਰਮੀ ਕਾਰਨ ਲੋਕ ਕਾਫ਼ੀ ਪ੍ਰੇਸ਼ਾਨ ਹਨ। ਇਸ ਤੋਂ ਇਲਾਵਾ ਤਾਪਮਾਨ 40 ਡਿਗਰੀ ਤੋਂ ਪਾਰ ਚਲਾ ਗਿਆ ਸੀ। ਹਾਲ ਹੀ ਵਿੱਚ ਸ੍ਰੀ ਫ਼ਤਿਹਗੜ੍ਹ ਸਾਹਿਬ ਵਿੱਚ ਪਏ ਮੀਂਹ ਨਾਲ ਲੋਕਾਂ ਨੂੰ ਸੁੱਖ ਦਾ ਸਾਹ ਆਇਆ ਹੈ। ਦੱਸ ਦੇਈਏ ਕਿ ਜਿੱਥੇ ਲੋਕਾਂ ਨੂੰ ਮੀਂਹ ਨਾਲ ਰਾਹਤ ਮਿਲੀ ਹੈ, ਉੱਥੇ ਹੀ ਕਿਸਾਨਾਂ ਲਈ ਵੀ ਮੀਂਹ ਲਾਹੇਵੰਦ ਸਾਬਤ ਹੋਇਆ ਹੈ ਕਿਉਂਕਿ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਲਈ ਜ਼ਿਆਦਾ ਮਾਤਰਾ ਵਿੱਚ ਪਾਣੀ ਦੀ ਜ਼ਰੂਰਤ ਹੁੰਦੀ ਹੈ ਤੇ ਮੀਂਹ ਨਾਲ ਝੋਨੇ ਦੀ ਫ਼ਸਲ ਨੂੰ ਪਾਣੀ ਸਹੀ ਮਾਤਰਾ ਵਿੱਚ ਮਿਲਿਆ ਹੈ।