ਚੰਡੀਗੜ੍ਹ 'ਚ ਮੌਸਮ ਨੇ ਬਦਲਿਆ ਮਿਜ਼ਾਜ, ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ - ਚੰਡੀਗੜ੍ਹ
ਚੰਡੀਗੜ੍ਹ: ਸ਼ਹਿਰ ਵਿੱਚ ਤਿੰਨ ਚਾਰ ਦਿਨਾਂ ਤੋਂ ਲਗਾਤਾਰ ਸ਼ਾਮ ਪੈਂਦਿਆਂ ਹੀ ਮੀਂਹ ਸ਼ੁਰੂ ਹੋ ਜਾਂਦਾ ਹੈ ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਜੇਕਰ ਦਿਨ ਦੀ ਗੱਲ ਕੀਤੀ ਜਾਵੇ ਤਾਂ ਮੌਸਮ ਕਾਫੀ ਗਰਮੀ ਭਰਿਆ ਹੁੰਦਾ ਹੈ। ਪਰ ਪਿਛਲੇ ਕੁਝ ਦਿਨਾਂ ਤੋਂ ਮੀਂਹ ਪੈ ਰਿਹਾ ਹੈ ਜਿਸ ਨਾਲ ਗਰਮੀ ਦਾ ਤਾਪਮਾਨ ਘੱਟ ਜਾਂਦਾ ਹੈ ਅਤੇ ਮੌਸਮ ਸੁਹਾਵਣਾ ਹੋ ਜਾਂਦਾ ਹੈ।