ਨੁੱਕੜ ਨਾਟਕ ਰਾਹੀਂ ਲੋਕਾਂ ਨੂੰ ਸਾਈਬਰ ਕ੍ਰਾਇਮ ਦੇ ਵਿਰੁੱਧ ਕੀਤਾ ਜਾ ਰਿਹਾ ਜਾਗਰੂਕ - ਨੁੱਕੜ ਨਾਟਕ
ਤਰਨ ਤਾਰਨ: ਸਾਈਬਰ ਕ੍ਰਾਇਮ ਬਾਰੇ ਲੋਕਾਂ ਨੂੰ ਸੁਚੇਤ ਕਰਨ ਲਈ ਐੱਸਐੱਸਪੀ ਧਰੁਮਨ ਨਿਬਾਲੇ ਦੀ ਅਗਵਾਈ 'ਚ ਇੱਕ ਮੁਹਿੰਮ ਵਿੱਢੀ ਗਈ ਹੈ ਜਿਸ ਨਾਲ ਲੋਕਾਂ ਨੂੰ ਨੈਟ ਦੇ ਜ਼ਰੀਏ ਹੋਣ ਵਾਲੀ ਧੋਖਾਧੜੀ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸੇ ਨਾਲ ਧੋਖਾਧੜੀ ਹੁੰਦੀ ਹੈ ਤਾਂ ਉਹ ਇਸ ਸਬੰਧੀ ਜਾਣਕਾਰੀ ਨੂੰ ਸਾਈਬਰ ਕ੍ਰਾਇਮ ਸੈਲ ਨੂੰ ਜਾਣਕਾਰੀ ਜ਼ਰੂਰ ਦੇਣ ਤਾਂ ਜੋ ਇਨ੍ਹਾਂ ਸ਼ਰਾਰਤੀ ਅਨਸਰਾਂ 'ਤੇ ਨਕੇਲ ਪਾਈ ਜਾ ਸਕੇ।