ਮੋਦੀ ਸਰਕਾਰ ਨਹੀਂ ਚਾਹੁੰਦੀ ਕਿ ਦਲਿਤਾਂ ਦੇ ਬੱਚੇ ਪੜ੍ਹਨ : ਵੇਰਕਾ
ਸ਼੍ਰੋਮਣੀ ਅਕਾਲੀ ਦਲ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ਮੁੱਦੇ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ ਸੀ। ਕਾਂਗਰਸੀ ਵਿਧਾਇਕ ਰਾਜ ਕੁਮਾਰ ਵੇਰਕਾ ਨੇ ਇਸ ਮੁੱਦੇ 'ਤੇ ਉਲਟਾ ਅਕਾਲੀ ਦਲ ਨੂੰ ਹੀ ਘੇਰ ਲਿਆ । ਉਨ੍ਹਾਂ ਕਿਹਾ ਕਿ ਅਕਾਲੀ ਦਲ ਗ਼ਲਤ ਥਾਂ 'ਤੇ ਪ੍ਰਦਰਸ਼ਨ ਕਰ ਰਿਹਾ ਹੈ । ਅਕਾਲੀ ਦਲ ਨੂੰ ਚਾਹੀਦਾ ਹੈ ਕਿ ਉਹ ਹਰਸਿਮਰਤ ਕੌਰ ਬਾਦਲ ਨੂੰ ਨਾਲ ਲੈ ਕੇ ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ਪ੍ਰਦਰਸ਼ਨ ਕਰਨ । ਕਿਉਂਕਿ ਇਹ ਸਕਾਲਰਸ਼ਿਪ ਕੇਂਦਰ ਸਰਕਾਰ ਨੇ ਰੋਕੀ ਹੈ ਨਾ ਕਿ ਪੰਜਾਬ ਸਰਕਾਰ ਨੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਇਸ ਵਿੱਚ ਵਾਧਾ ਤਾਂ ਕੀ ਕਰਨਾ ਸੀ, ਸਗੋਂ ਮੋਦੀ ਸਰਕਾਰ ਨੇ ਇਸ ਸਕਾਲਰਸ਼ਿਪ ਨੂੰ ਘਟਾ ਦਿੱਤਾ ਹੈ।