ਪੰਜਾਬ ਵਿੱਚ ਲੌਕਡਾਊਨ ਮੁੱਖ ਮੰਤਰੀ ਦਾ ਸ਼ਲਾਘਾਯੋਗ ਕਦਮ: ਵੇਰਕਾ - ਕਾਂਗਰਸੀ ਆਗੂ ਰਾਜ ਕੁਮਾਰ ਵੇਰਕਾ
ਚੰਡੀਗੜ੍ਹ: ਕੋਰੋਨਾਵਾਇਰਸ ਦੇ ਵੱਧ ਰਹੇ ਕਹਿਰ ਨੂੰ ਵੇਖਦਿਆਂ ਸੂਬਾ ਸਰਕਾਰ ਨੇ 31 ਮਾਰਚ ਤੱਕ ਪੰਜਾਬ ਲੌਕਡਾਊਨ ਕਰਨ ਦਾ ਫ਼ੈਸਲਾ ਲਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਕਾਂਗਰਸੀ ਆਗੂ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਵੱਲੋਂ ਚੁੱਕਿਆ ਗਿਆ ਇਹ ਕਦਮ ਸ਼ਲਾਘਾਯੋਗ ਹੈ ਅਤੇ ਲੋਕਾਂ ਨੂੰ ਵੀ ਸਰਕਾਰ ਦੇ ਇਸ ਕਦਮ ਨਾਲ ਖੜ੍ਹ ਸਰਕਾਰ ਦਾ ਸਾਥ ਦੇਣ ਦੀ ਅਪੀਲ ਕੀਤੀ। ਜਾਣਕਾਰੀ ਦਿੰਦਿਆਂ ਵੇਰਕਾ ਨੇ ਕਿਹਾ ਕਿ ਲੋੜੀਂਦੀ ਵਸਤੂਆਂ ਦੁੱਧ, ਰਾਸ਼ਨ ਅਤੇ ਸਬਜ਼ੀਆਂ ਆਦਿ ਦੀ ਸਪਲਾਈ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਲੋਕਾਂ ਨੂੰ ਚਿੰਤਾ ਨਾ ਕਰਨ, ਆਪਣੀ ਅਤੇ ਹੋਰਾਂ ਦੀ ਸੁਰੱਖਿਆ ਦਾ ਧਿਆਨ ਰੱਖਦਿਆਂ ਸਰਕਾਰ ਦੀ ਹਦਾਇਤਾਂ ਦੀ ਪਾਲਣਾ ਕਰਨ ਅਤੇ ਸਰਕਾਰ ਦਾ ਸਾਥ ਦੇਣ ਦੀ ਅਪੀਲ ਕੀਤੀ।