ਪ੍ਰਧਾਨ ਮੰਤਰੀ ਦੇਸ਼ ਵੇਚਣ ਦਾ ਕੰਮ ਕਰ ਰਹੇ: ਵੇਰਕਾ - ਬਿਜਲੀ ਵੀ ਵੱਡੇ ਘਰਾਣਿਆਂ ਨੂੰ ਵੇਚਣ ਦੀ ਕੋਸ਼ਿਸ਼
ਅੰਮ੍ਰਿਤਸਰ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਲਗਾਤਾਰ ਹੀ ਕਾਂਗਰਸ ਅਤੇ ਹੋਰ ਪਾਰਟੀਆਂ ਵੱਲੋਂ ਉਨ੍ਹਾਂ ’ਤੇ ਸ਼ਬਦੀ ਹਮਲੇ ਕੀਤੇ ਜਾ ਰਹੇ ਹਨ। ਕਾਂਗਰਸੀ ਵਿਧਾਇਕ ਡਾ. ਰਾਜ ਕੁਮਾਰ ਵੇਰਕਾ ਨੇ ਕੇਂਦਰ ਸਰਕਾਰ ਨੂੰ ਕਿਹਾ ਕਿ ਉਨ੍ਹਾਂ ਵੱਲੋਂ ਲਗਾਤਾਰ ਦੋਗਲੀ ਨੀਤੀ ਅਪਣਾਈ ਜਾ ਰਹੀ ਹੈ। ਬਿਜਲੀ ਸੋਧ ਬਿਲ ’ਤੇ ਰਾਜਕੁਮਾਰ ਵੇਰਕਾ ਨੇ ਕਿਹਾ ਕਿ ਇਹ ਫੈਸਲਾ ਸਰਾਸਰ ਗਲਤ ਹੈ। ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਨੂੰ ਵੇਚਣ ਦਾ ਕੰਮ ਕੀਤਾ ਜਾ ਰਿਹਾ ਹੈ ਇਸੇ ਕਾਰਨ ਹੀ ਬਿਜਲੀ ਵੀ ਵੱਡੇ ਘਰਾਣਿਆਂ ਨੂੰ ਵੇਚਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਨਾਲ ਹੀ ਵੇਰਕਾ ਨੇ ਇਹ ਵੀ ਕਿਹਾ ਕਿ ਉਹ ਹਮੇਸ਼ਾ ਕਿਸਾਨਾਂ ਦੇ ਨਾਲ ਹਨ।