ਕੈਪਟਨ ਸਰਕਾਰ 'ਤੇ ਨਹੀਂ ਵਿਸ਼ਵਾਸ, ਵਜ਼ੀਫਾ ਘੁਟਾਲੇ ਦੀ ਹੋਵੇ ਸੀਬੀਆਈ ਜਾਂਚ: ਰਾਜੇਸ਼ ਬੱਗਾ - ਵਜ਼ੀਫੇ ਘੁਟਾਲੇ ਦੀ ਹੋਵੇ ਸੀਬੀਆਈ ਜਾਂਚ
ਜਲੰਧਰ: ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਵਿਦਿਆਰਥੀਆਂ ਨੂੰ ਵਜ਼ੀਫੇ ਨਾ ਮਿਲਣ ਦੇ ਮਾਮਲੇ ਨੂੰ ਲੈ ਕੇ ਪੰਜਾਬ 'ਚ ਸਿਆਸਤ ਸਰਗਰਮ ਹੈ। ਪੰਜਾਬ ਸਰਕਾਰ ਵੱਲੋਂ ਵਜ਼ੀਫੇ ਘੁਟਾਲੇ 'ਚ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਕਲੀਨ ਚਿੱਟ ਦਿੱਤੇ ਜਾਣ ਨੂੰ ਲੈ ਕੇ ਵਿਰੋਧੀ ਧਿਰ ਵੱਲੋਂ ਲਗਾਤਾਰ ਵਿਰੋਧ ਜਾਰੀ ਹੈ। ਕਾਂਗਰਸ ਸਰਕਾਰ ਉੱਤੇ ਨਿਸ਼ਾਨਾ ਸਾਧਦੇ ਹੋਏ ਅਨੁਸੂਚਿਤ ਜਾਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਰਾਜੇਸ਼ ਬੱਗਾ ਨੇ ਮੁਖ ਮੰਤਰੀ ਸਣੇ ਕੈਪਟਨ ਸਰਕਾਰ 'ਤੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖ਼ੁਦ-ਦ-ਖ਼ੁਦ ਜਾਂਚ ਕਰ ਆਪਣੇ ਮੰਤਰੀਆਂ ਨੂੰ ਕਲੀਨ ਚਿੱਟ ਦੇ ਰਹੀ ਹੈ। ਉਨ੍ਹਾਂ ਵਜ਼ੀਫੇ ਘੁਟਾਲੇ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ।