ਕੁੱਝ ਵਰਕਰਾਂ ਵੱਲੋਂ ਰਾਜਨੀਤਿਕ ਦਲ ਬਦਲਣ ਉੱਤੇ ਬੋਲੇ ਰਾਜੇਸ਼ ਬਾਘਾ - ਰਾਜੇਸ਼ ਬਾਘਾ
ਫਗਵਾੜਾ ਵਿੱਚ ਜ਼ਿਮਨੀ ਚੋਣਾਂ ਦਾ ਪ੍ਰਚਾਰ ਪੂਰੇ ਜ਼ੋਰਾਂ ਨਾਲ ਚੱਲ ਰਿਹਾ ਹੈ। ਸਾਰੀਆਂ ਪਾਰਟੀਆਂ ਆਪਣੇ-ਆਪਣੇ ਉਮੀਦਵਾਰਾਂ ਲਈ ਪ੍ਰਚਾਰ ਕਰ ਰਹੀਆਂ ਹਨ। ਇਸ ਮੌਕੇ ਕੁੱਝ ਵਰਕਰਾਂ ਵਿੱਚ ਦਲ ਬਦਲਣ ਦਾ ਦੌਰ ਵੀ ਸ਼ੁਰੂ ਹੋ ਗਿਆ ਹੈ। ਭਾਜਪਾ ਦੇ ਉਮੀਦਵਾਰ ਅਤੇ ਐਸਸੀ ਕਮਿਸ਼ਨ ਦੇ ਚੇਅਰਮੈਨ ਰਹਿ ਚੁੱਕੇ ਰਾਜੇਸ਼ ਬਾਘਾ ਦਾ ਕਹਿਣਾ ਹੈ ਕਿ ਉਹ ਵੱਡੀ ਲੀਡ ਦੇ ਨਾਲ ਫਗਵਾੜਾ ਦੀ ਸੀਟ ਤੋਂ ਜਿੱਤ ਹਾਸਲ ਕਰਣਗੇ। ਸਮਰਥਕਾਂ ਵੱਲੋਂ ਪਾਰਟੀ ਛੱਡੇ ਜਾਣ 'ਤੇ ਉਨ੍ਹਾਂ ਨੇ ਕਿਹਾ ਕਿ ਉਹ ਪਹਿਲਾਂ ਤੋਂ ਹੀ ਕਾਂਗਰਸ ਦਾ ਸਾਥ ਦੇ ਰਹੇ ਸੀ, ਅਜਿਹੇ ਸਮਰਥਕਾਂ ਤੋਂ ਪਾਰਟੀ ਨੂੰ ਕੋਈ ਫਰਕ ਨਹੀਂ ਪੈਂਦਾ। ਉਨ੍ਹਾਂ ਨੇ ਕਿਹਾ ਕਿ ਜੇਕਰ ਕੋਈ ਜਾਣਾ ਚਾਹੁੰਦਾ ਹੈ ਤਾਂ ਉਹ ਜਾ ਸਕਦਾ ਹੈ।