ਰਾਜੀਵ ਟਡੰਨ ਨੇ ਪ੍ਰੈੱਸ ਕਾਨਫ਼ਰੰਸ ਕਰ ਕੇਂਦਰ ਸਰਕਾਰ ਤੇ ਸਾਧੇ ਨਿਸ਼ਾਨੇ - ludhiana latest news
ਲੁਧਿਆਣਾ 'ਚ ਸ਼ਿਵ ਸੈਨਾ ਦੇ ਆਗੂ ਰਾਜੀਵ ਟੰਡਨ ਨੇ ਪ੍ਰੈੱਸ ਕਾਨਫ਼ਰੰਸ ਕੀਤੀ। ਉਸ ਪ੍ਰੈੱਸ ਕਾਨਫਰੰਸ 'ਚ ਰਾਜੀਵ ਟੰਡਨ ਕੇਂਦਰ ਸਰਕਾਰ ਤੇ ਭਾਜਪਾ ਸਰਕਾਰ 'ਤੇ ਤੰਜ ਕਸਦੇ ਹੋਏ ਕਿਹਾ ਕਿ ਅੱਤਵਾਦ ਦੇ ਦੌਰਾਨ ਜੋ ਹਿੰਦੂ ਮਾਰੇ ਗਏ ਉਨ੍ਹਾਂ ਨੂੰ ਅੱਜ ਤੱਕ ਇਨਸਾਫ ਨਹੀਂ ਮਿਲਿਆ ਅਤੇ ਨਾ ਹੀ ਕੋਈ ਮੁਆਵਜ਼ਾ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਆਪਣਾ ਵੋਟ ਬੈਂਕ ਬਣਾ ਰਹੀ ਹੈ। ਉਨ੍ਹਾਂ ਨੇ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ 'ਚ ਤਬਦੀਲ ਕਰਨ ਦਾ ਵਿਰੋਧ ਕੀਤਾ।