ਪੰਜਾਬ

punjab

ETV Bharat / videos

ਸੀਐਮ ਚਿਹਰੇ ਦੇ ਐਲਾਨ ਤੋਂ ਬਾਅਦ ਵੇਰਕਾ ਨੇ ਇੰਝ ਮਨਾਇਆ ਜਸ਼ਨ - ਰਾਹੁਲ ਗਾਂਧੀ ਦਾ ਧੰਨਵਾਦ ਕੀਤਾ

By

Published : Feb 6, 2022, 10:58 PM IST

ਅੰਮ੍ਰਿਤਸਰ: ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Elections 2022) ਨੂੰ ਲੈਕੇ ਸਿਆਸਤ ਭਖ ਚੁੱਕੀ ਹੈ। ਰਾਹੁਲ ਗਾਂਧੀ ਵੱਲੋਂ ਚਰਨਜੀਤ ਚੰਨੀ ਨੂੰ ਪੰਜਾਬ ਕਾਂਗਰਸ ਦਾ ਸੀਐਮ ਚਿਹਰੇ ਦਾ ਐਲਾਨ ਕਰ ਦਿੱਤਾ ਗਿਆ ਹੈ। ਉਨ੍ਹਾਂ ਦੇ ਸੀਐਮ ਚਿਹਰੇ ਦੇ ਐਲਾਨ ਤੋਂ ਬਾਅਦ ਪਾਰਟੀ ਵਰਕਰਾਂ ਵਿੱਚ ਭਾਰੀ ਖੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ। ਅੰਮ੍ਰਿਤਸਰ ਵਿਖੇ ਰਾਜਕੁਮਾਰ ਵੇਰਕਾ ਵੱਲੋਂ ਆਪਣੇ ਸਮਰਥਕਾਂ ਨਾਲ ਢੋਲ ਵਜਾ ਕੇ ਖੁਸ਼ੀ ਮਨਾਈ ਗਈ ਹੈ। ਇਸ ਮੌਕੇ ਵੇਰਕਾ ਵੱਲੋਂ ਸਾਥੀ ਆਗੂਆਂ ਅਤੇ ਵਰਕਰਾਂ ਦੇ ਮੂੰਹ ਮਿੱਠੇ ਵੀ ਕਰਵਾਏ ਹਨ। ਇਸਦੇ ਨਾਲ ਹੀ ਉਨ੍ਹਾਂ ਵੱਲੋਂ ਰਾਹੁਲ ਗਾਂਧੀ ਦਾ ਧੰਨਵਾਦ ਕੀਤਾ ਗਿਆ ਹੈ। ਵੇਰਕਾ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਸੀਐਮ ਚਿਹਰੇ ਦਾ ਐਲਾਨ ਕਰਕੇ ਗਰੀਬਾਂ ਦੀ ਅਵਾਜ ਨੂੰ ਬੁਲੰਦ ਕੀਤਾ ਹੈ। ਇਸਦੇ ਨਾਲ ਹੀ ਉਨ੍ਹਾਂ ਵਿਰੋਧੀ ਪਾਰਟੀਆਂ ਉੱਪਰ ਵੀ ਜੰਮਕੇ ਨਿਸ਼ਾਨੇ ਸਾਧੇ ਹਨ।

ABOUT THE AUTHOR

...view details