ਰਾਜੂ ਖੰਨਾ ਨੇ ਸ਼ਹਿਰ ’ਚ ਕੀਤਾ ਧੰਨਵਾਦੀ ਦੌਰਾ - ਗੁਰਪ੍ਰੀਤ ਸਿੰਘ ਰਾਜੂ ਖੰਨਾ
ਮੰਡੀ ਗੋਬਿੰਦਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਅਮਲੋਹ ਦੇ ਇੰਚਾਰਜ਼ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਮੰਡੀ ਗੋਬਿੰਦਗਡ਼੍ਹ ਵਿੱਚ ਨਗਰ ਪੰਚਾਇਤ ਚੋਣਾਂ ਦੌਰਾਨ ਅਕਾਲੀ ਦਲ ਨੂੰ ਸਮਰਥਨ ਦੇਣ ਤੇ ਸ਼ਹਿਰ ਨਿਵਾਸੀਆਂ ਦਾ ਧੰਨਵਾਦ ਕਰਨ ਲਈ ਸ਼ਹਿਰ ਦਾ ਧੰਨਵਾਦੀ ਦੌਰਾ ਕੀਤਾ। ਇਸ ਮੌਕੇ ਵਾਰਡ ਨੰਬਰ 02 ਤੋਂ ਆਜ਼ਾਦ ਚੋਣ ਲੜੇ ਉਮੀਦਵਾਰ ਵਿਨੋਦ ਕੁਮਾਰ ਗੁੱਜਰ ਦਾ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ’ਤੇ ਵਿਸ਼ੇਸ਼ ਸਨਮਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲੇ ਹਰੇਕ ਵਿਅਕਤੀ ਦਾ ਮਾਨ ਸਨਮਾਨ ਕੀਤਾ ਜਾਵੇਗਾ ਤੇ ਉਹਨਾਂ ਨੂੰ ਬਣਦਾ ਹੱਕ ਵੀ ਦਿੱਤਾ ਜਾਵੇਗਾ। ਰਾਜੂ ਖੰਨਾ ਵੱਲੋਂ ਅੱਜ ਵਾਰਡ ਨੰਬਰ 01, ਵਾਰਡ ਨੰਬਰ 02, ਵਾਰਡ ਨੰਬਰ 22, ਵਾਰਡ ਨੰਬਰ 26, ਵਿੱਚ ਭਰਵੀਆਂ ਮੀਟਿੰਗਾਂ ਕਰਕੇ ਵੋਟਰਾਂ ਤੇ ਸਪੋਟਰਾਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਗਿਆ ਤੇ ਚੋਣ ਲੜੇ ਉਮੀਦਵਾਰਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।