ਅੰਮ੍ਰਿਤਸਰ ਦਿਹਾਤੀ ਦੇ ਨਵੇਂ ਐਸਐਸਪੀ ਰਾਕੇਸ਼ ਕੌਸ਼ਲ ਨੇ ਸੰਭਾਲਿਆ ਆਪਣਾ ਅਹੁਦਾ - ਇੰਸਪੈਕਟਰ
ਅੰਮ੍ਰਿਤਸਰ: ਅੰਮ੍ਰਿਤਸਰ ਦਿਹਾਤੀ ਦੇ ਨਵੇ ਬਣੇ ਐਸਐਸਪੀ ਰਾਕੇਸ਼ ਕੌਸ਼ਲ ਦੇ ਆਪਣਾ ਅਹੁਦਾ ਸੰਭਾਲਿਆ। ਪੁਲਿਸ ਟੀਮ ਵੱਲੋਂ ਸਲਾਮੀ ਦੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੈਂ ਬਤੋਰ ਇੰਸਪੈਕਟਰ ਗੁਰੂ ਨਗਰੀ ਦੀ ਸੇਵਾ ਕੀਤੀ ਹੈ। ਮੈਂ ਮਾਨ ਮਹਿਸੂਸ ਕਰਦਾ ਹਾਂ ਕਿ ਮੈਨੂੰ ਇਕ ਵਾਰ ਫਿਰ ਗੁਰੂ ਨਗਰੀ ਦੀ ਸੇਵਾ ਕਰਨ ਦਾ ਮੌਕਾ ਮਿਲਿਆ। ਉਨ੍ਹਾਂ ਕਿਹਾ ਕਿ ਸਾਡੀ ਕੋਸ਼ਿਸ਼ ਇਹੋ ਹੋਵੇਗੀ ਕਿ ਆਮ ਜਨਤਾ ਨੂੰ ਸਿਰ ਉੱਚਾ ਕਰਕੇ ਜਿਊਣ ਦਾ ਮੌਕਾ ਮਿਲੇ। ਉਨ੍ਹਾਂ ਕਿਹਾ ਕਿ ਮੈਂ ਤੇ ਮੇਰੀ ਪੂਰੀ ਟੀਮ ਕਾਨੂੰਨ ਦੇ ਅਨੁਸਾਰ ਕੰਮ ਕਰਦੇ ਹੋਏ ਇਲਾਕੇ ਵਿਆਚ ਸ਼ਾਂਤੀ ਬਣਾਈ ਰੱਖਾਂਗੇ ਅਤੇ ਸ਼ਰਾਰਤੀ ਅਨਸਰਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।