ਅੰਮ੍ਰਿਤਸਰ 'ਚ ਦੇਸ਼ ਵਿਰੋਧੀ ਤਾਕਤਾਂ ਦੇ ਵਿਰੁੱਧ ਕੱਢੀ ਗਈ ਲਲਕਾਰ ਰੈਲੀ - ਭਗਵਾਨ ਸ਼੍ਰੀ ਰਾਮ ਦਾ ਪੁਤਲਾ ਸਾੜਿਆ
ਅੰਮ੍ਰਿਤਸਰ: ਹਿੰਦੂ ਰਾਸ਼ਟਰ ਸੈਨਾ ਵੱਲੋਂ ਸਾਰੀਆਂ ਸੰਸਥਾਵਾਂ ਨੂੰ ਨਾਲ ਲੈ ਕੇ ਇੱਕ ਲਲਕਾਰ ਰੈਲੀ ਕੱਢੀ ਗਈ। ਇਹ ਰੈਲੀ ਆਪਸ ਵਿੱਚ ਧਰਮਾਂ ਨੂੰ ਤੋੜਨ ਦੀ ਕੋਸ਼ਿਸ਼ ਕਰਨ ਵਾਲਿਆਂ ਦੇਸ਼ ਵਿਰੋਧੀ ਤਾਕਤਾਂ ਦੇ ਵਿਰੁੱਧ ਕੱਢੀ ਗਈ। ਇਸ ਰੈਲੀ ਦੀ ਅਗਵਾਈ ਹਿੰਦੂ ਰਾਸ਼ਟਰ ਸੈਨਾ ਦੇ ਰਾਸ਼ਟਰ ਪ੍ਰਧਾਨ ਚੇਤਨ ਕੱਕੜ ਨੇ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਜਿਹੜੇ ਲੋਕ ਆਪਸ ਵਿੱਚ ਧਰਮ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੇ ਹਨ, ਉਹ ਦੇਸ਼ ਵਿਰੋਧੀ ਹਨ ਤੇ ਉਨ੍ਹਾਂ ਲੋਕਾਂ ਨੂੰ ਇਸ ਦੇਸ਼ ਵਿੱਚ ਨਹੀਂ ਰਹਿਣ ਦਿੱਤਾ ਜਾਵੇਗਾ। ਦੱਸ ਦਈਏ ਕਿ ਪਿਛਲੇ ਦਿਨੀਂ ਕੁਝ ਸ਼ਰਾਰਤੀ ਲੋਕਾਂ ਨੇ ਅੰਮ੍ਰਿਤਸਰ ਦੇ ਮਾਨਾਵਾਲਾ ਪਿੰਡ ਵਿੱਚ ਭਗਵਾਨ ਸ਼੍ਰੀ ਰਾਮ ਦਾ ਪੁਤਲਾ ਸਾੜਿਆ ਸੀ। ਇਸ ਦੇ ਵਿਰੋਧ ਵਿੱਚ ਅੱਜ ਹਿੰਦੂ ਰਾਸ਼ਟਰ ਸੈਨਾ ਵੱਲੋਂ ਸਮੂਹ ਅਦਾਰਿਆਂ ਨੂੰ ਨਾਲ ਲੈ ਕੇ ਇੱਕ ਲਲਕਾਰ ਰੈਲੀ ਕੱਢੀ ਗਈ। ਇਹ ਰੈਲੀ ਆਪਸ ਵਿੱਚ ਧਰਮਾਂ ਨੂੰ ਤੋੜਨ ਦੀ ਕੋਸ਼ਿਸ਼ ਕਰਨ ਵਾਲੇ ਦੇਸ਼ ਵਿਰੋਧੀ ਲੋਕਾਂ ਦੇ ਵਿਰੁੱਧ ਕੱਢੀ ਗਈ।