ਅੰਮ੍ਰਿਤਸਰ ਵਿਖੇ ਕਿਸਾਨਾਂ ਦੇ ਹੱਕ ਵਿੱਚ ਵੱਖ-ਵੱਖ ਸੰਸਥਾਵਾਂ ਵੱਲੋਂ ਵਿਸ਼ਾਲ ਰੈਲੀ
ਅੰਮ੍ਰਿਤਸਰ: ਖੇਤੀ ਕਾਨੂੰਨਾਂ ਸਬੰਧੀ ਧਰਨੇ 'ਤੇ ਬੈਠੇ ਕਿਸਾਨਾਂ ਦੇ ਹੱਕ 'ਚ ਅੰਮ੍ਰਿਤਸਰ ਦੇ ਭੰਡਾਰੀ ਪੁਲ 'ਤੇ ਵੱਖ-ਵੱਖ ਸੰਸਥਾਵਾਂ, ਵਿਦਿਆਰਥੀਆਂ ਅਤੇ ਐਨ.ਜੀ.ਓਜ਼ ਨੇ ਕੇਂਦਰ ਦੀ ਮੋਦੀ ਸਰਕਾਰ ਖਿਲਾਫ਼ ਰੈਲੀ ਕੱਢੀ ਤੇ ਵਿਰੋਧ ਪ੍ਰਦਰਸ਼ਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਖਿਲਾਫ਼ ਨਿਰੰਤਰ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ ਪਰ ਇਸ ਦੇ ਬਾਵਜੂਦ ਸਰਕਾਰ ‘ਤੇ ਕੋਈ ਅਸਰ ਨਹੀਂ ਹੋਇਆ, ਕਿਸਾਨ ਲਗਾਤਾਰ ਖੇਤੀਬਾੜੀ ਕਾਨੂੰਨ ਵਿਰੁੱਧ ਸੰਘਰਸ਼ ਕਰ ਰਹੇ ਹਨ, ਉਹ ਵੀ ਰੈਲੀ ਕਰਕੇ ਕਿਸਾਨਾਂ ਦਾ ਸਮਰਥਨ ਕਰ ਰਹੇ ਹਨ।