ਗਾਂਧੀ ਜੈਯੰਤੀ ਮੌਕੇ ਹੁਸ਼ਿਆਰਪੁਰ ਨੂੰ ਪਲਾਸਟਿਕ ਮੁਕਤ ਬਣਾਉਣ ਦਾ ਮਿਥਿਆ ਟੀਚਾ - ਗਾਂਧੀ ਜਯੰਤੀ
ਹੁਸ਼ਿਆਰਪੁਰ ਵਿੱਚ ਮਹਾਤਮਾ ਗਾਂਧੀ ਜੀ ਦੀ 150ਵੀਂ ਵਰ੍ਹੇਗੰਢ ਮੌਕੇ ਪ੍ਰਸ਼ਾਸ਼ਨ ਵੱਲੋਂ ਸ਼ਹਿਰ ਭਰ ਨੂੰ ਸਾਫ਼ ਸੁਥਰਾ ਰੱਖਣ ਤੇ ਮਹਾਤਮਾ ਗਾਂਧੀ ਜੀ ਨੂੰ ਦੀ ਯਾਦ ਕਰਦਿਆਂ ਇੱਕ ਰੈਲੀ ਕੱਢੀ ਗਈ। ਇਸ ਰੈਲੀ ਵਿੱਚ ਸਕੂਲੀ ਬੱਚਿਆਂ ਨੇ ਵੀ ਹਿੱਸਾ ਲਿਆ। ਇਸ ਦੇ ਨਾਲ ਹੀ ਜ਼ਿਲ੍ਹੇ ਦੀ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਆਮ ਜਨਤਾ ਨੂੰ ਸਵੱਛ ਭਾਰਤ ਅਭਿਆਨ ਦੇ ਤਹਿਤ ਸ਼ਹਿਰ ਵਾਸੀਆਂ ਨੂੰ ਸ਼ਹਿਰ ਨੂੰ ਪਲਾਸਟਿਕ ਮੁਕਤ ਸ਼ਹਿਰ ਬਣਾਉਣ ਦਾ ਸੁਨੇਹਾ ਦਿੱਤਾ।