ਰਾਮਨੌਮੀ ਮੌਕੇ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਸ਼ਿਵ ਮੰਦਰ ਹੋਏ ਨਤਮਸਤਕ - ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ
ਅਜਨਾਲਾ ਸ਼ਹਿਰ 'ਚ ਸਥਿਤ ਪ੍ਰਾਚੀਨ ਸ਼ਿਵ ਮੰਦਰ ਵਿਖੇ ਰਾਮ ਨੌਮੀ ਦਾ ਤਿਉਹਾਰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਤੇ ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ਸ਼ਿਵ ਮੰਦਰ ਵਿਖੇ ਹਾਜ਼ਰੀ ਭਰਦਿਆਂ ਸਮੂਹ ਹਿੰਦੂ ਭਾਈਚਾਰੇ ਨੂੰ ਰਾਮ ਨੌਮੀ ਦੇ ਇਸ ਪਵਿੱਤਰ ਤਿਉਹਾਰ ਦੀ ਮੁਬਾਰਕਬਾਦ ਦਿੱਤੀ। ਸਮਾਗਮ ਦੇ ਅੰਤ ’ਚ ਮੰਦਿਰ ਕਮੇਟੀ ਵੱਲੋਂ ਵਿਧਾਇਕ ਅਜਨਾਲਾ ਅਤੇ ਉਨ੍ਹਾਂ ਦੇ ਬੇਟੇ ਨੂੰ ਸਨਮਾਨਿਤ ਕੀਤਾ ਗਿਆ।ਇਸ ਮੌਕੇ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਭਗਵਾਨ ਸ੍ਰੀ ਰਾਮ ਚੰਦਰ ਜੀ ਦੇ ਜੀਵਨ ਬਾਰੇ ਚਾਨਣਾ ਪਾਉਂਦੇ ਹੋਏ ਕਿਹਾ ਕਿ ਰਾਮ ਨੌਮੀ ਹਿੰਦੂਆਂ ਜਾਂ ਹਿੰਦੂਸਤਾਨ ਲਈ ਹੀ ਨਹੀਂ ਸਗੋਂ ਸਾਰੀ ਦੁਨੀਆ ਲਈ ਵਧੀਆ ਦਿਨ ਹੈ। ਸਾਨੂੰ ਸਾਰਿਆਂ ਨੂੰ ਭਗਵਾਨ ਸ੍ਰੀ ਰਾਮ ਚੰਦਰ ਜੀ ਦੁਆਰਾ ਦਰਸਾਏ ਮਾਰਗ ਤੇ ਚੱਲਦਿਆਂ ਆਪਣਾ ਜੀਵਨ ਸਫਲ ਕਰਨਾ ਚਾਹੀਦਾ ਹੈ।