ਰਾਮ ਰਹੀਮ ਨੂੰ ਪੈਰੋਲ ਨਹੀਂ ਫ਼ਾਂਸੀ ਦਿੱਤੀ ਜਾਣੀ ਚਾਹੀਦੀ ਹੈ: ਲੌਂਗੋਵਾਲ - ਗੋਬਿੰਦ ਸਿੰਘ ਲੌਂਗੋਵਾਲ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਹਰਿਆਣਾ ਦੀ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਭੁਗਤ ਰਹੇ ਡੇਰਾ ਸੱਚਾ ਸੌਦਾ ਪ੍ਰਮੁੱਖ ਗੁਰਮੀਤ ਰਾਮ ਰਹੀਮ ਵੱਲੋਂ ਪਾਈ ਪੈਰੋਲ ਦੀ ਅਰਜ਼ੀ ਸਬੰਧੀ ਕਿਹਾ ਕਿ ਉਸ ਨੂੰ ਕਿਸੇ ਵੀ ਕੀਮਤ ਉੱਤੇ ਪੈਰੋਲ ਨਹੀਂ ਦਿੱਤੀ ਜਾਣੀ ਚਾਹੀਦੀ, ਉਸ ਨੇ ਜੋ ਕੁਕਰਮ ਕੀਤੇ ਹਨ ਉਸ ਦੇ ਲਈ ਤਾਂ ਉਸ ਨੂੰ ਸਿੱਧਾ ਫ਼ਾਂਸੀ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਰਾਮ ਰਹੀਮ ਨੂੰ ਪੈਰੋਲ ਦਿੱਤੇ ਜਾਣ ਦਾ ਸਮੂਹ ਸਿੱਖ ਪੰਥ ਵਿਰੋਧ ਕਰਦਾ ਹੈ।
Last Updated : Jun 26, 2019, 10:53 PM IST