ਰਾਮ ਰਹੀਮ ਦੀਆਂ ਵਧੀਆਂ ਮੁਸ਼ਕਲਾਂ, ਬੇਅਦਬੀ ਮਾਮਲੇ ਵਿੱਚ ਨਾਮਜ਼ਦ - ਡੇਰਾ ਸਿਰਸਾ ਮੁਖੀ ਰਾਮ ਰਹੀਮ
ਫ਼ਰੀਦਕੋਟ: ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੇ ਮੁਖੀ ਰਣਬੀਰ ਸਿੰਘ ਖਟੜਾ ਦੀ ਅਗਵਾਈ ਵਾਲੀ ਟੀਮ ਨੇ ਫ਼ਰੀਦਕੋਟ ਵਿਖੇ ਪ੍ਰੈਸ ਕਾਨਫ਼ਰੰਸ ਕਰ ਦੱਸਿਆ ਕਿ ਹੁਣ ਤੱਕ ਦੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਇਸ ਮਾਮਲੇ ਵਿੱਚ 4 ਹੋਰ ਲੋਕਾਂ ਦੀ ਸ਼ਮੂਲੀਅਤ ਸੀ ਜਿਨ੍ਹਾਂ ਵਿੱਚ 3 ਡੇਰੇ ਦੀ ਨੈਸ਼ਨਲ ਕਮੇਟੀ ਮੈਂਬਰ ਹਨ ਜਦੋਕਿ 1 ਡੇਰਾ ਮੁਖੀ ਗੁਰਮੀਤ ਰਾਮ ਰਹੀਮ ਹੈ ਜੋ ਇਸ ਵਕਤ ਸੁਨਾਰੀਆ ਜੇਲ੍ਹ ਵਿਚ ਬੰਦ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਵਿੱਚ ਨਾਮਜਦ ਕੀਤੇ ਗਏ 3 ਨੈਸ਼ਨਲ ਕਮੇਟੀ ਮੈਂਬਰਾਂ ਦਾ ਗ੍ਰਿਫ਼ਤਾਰੀ ਵਰੰਟ ਜਾਰੀ ਕਰਨ ਲਈ ਮਾਨਯੋਗ ਅਦਾਲਤ ਵਿੱਚ ਅਰਜ਼ੀ ਦੇ ਦਿੱਤੀ ਹੈ।