ਗੁਰੂ ਹਰਸਹਾਏ 'ਚ ਰਾਣਾ ਗੁਰਮੀਤ ਸਿੰਘ ਸੋਢੀ ਨੇ ਵੱਖ-ਵੱਖ ਵਿਕਾਸ ਕਾਰਜਾਂ ਦਾ ਰੱਖਿਆ ਨੀਂਹ ਪਥੱਰ - ਗੁਰੂ ਹਰਸਹਾਏ
ਫ਼ਿਰੋਜਪੁਰ: ਵਿਧਾਨ ਸਭਾ ਹਲਕਾ ਗੁਰੂ ਹਰਸਹਾਏ ਦੇ ਵਿਧਾਇਕ ਅਤੇ ਕੈਬਿਨੇਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਸਥਾਨਕ ਲੋਕਾਂ ਦੀ ਮੰਗ 'ਤੇ ਅੱਜ ਸ਼ਹਿਰ 'ਚ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਹਨ। ਇਸ ਮੌਕੇ ਉਨ੍ਹਾਂ ਗੁਰੂ ਹਰਸਹਾਏ ਦੀ ਸੁੰਦਰਤਾ ਨੂੰ ਵਧਾਉਣ ਲਈ ਸ਼ਹਿਰ ਦੇ 4 ਵੱਖ-ਵੱਖ ਚੌਕਾਂ ਨੂੰ ਨਵੀਂ ਦਿੱਖ ਦੇਣ ਦਾ ਕੰਮ, ਪੁਰਾਣੇ ਪਾਰਕ ਦੀ ਮੁਰੰਮਤ, ਪਬਲਿਕ ਬਾਥਰੂਮ ਤੇ ਹੋਰ ਕਈ ਤਰ੍ਹਾਂ ਦੇ ਕੰਮਾਂ ਦੇ ਨੀਂਹ ਪੱਥਰ ਰੱਖੇ ਹਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਇਨ੍ਹਾਂ ਸਾਰੇ ਕੰਮਾਂ 'ਤੇ ਕਰੀਬ ਦੋ ਕਰੋੜ ਰੁਪਏ ਖਰਚ ਆਏਗਾ। ਇਸ ਤੋਂ ਇਲਾਵਾ ਪਿੰਡਾਂ 'ਚ ਵੀ ਤੇਜ਼ੀ ਨਾਲ ਵਿਕਾਸ ਕਾਰਜ ਚੱਲ ਰਹੇ ਹਨ ਤੇ ਕਿਸੇ ਵੀ ਪਾਸੇ ਹੁਣ ਕੋਈ ਕੰਮ ਬਾਕੀ ਨਹੀਂ ਹੈ।