ਬਿਨ੍ਹਾਂ ਕਿਸੇ ਦੇਰੀ ਤੋਂ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨੇ ਹਾਈ ਕਮਾਨ: ਰਾਣਾ ਕੇ ਪੀ - Rana KP
ਰੂਪਨਗਰ: 2022 ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੇ ਸਿਆਸੀ ਦਲ ਜਨਤਾ ਦੀ ਕਚਹਿਰੀ ਵਿੱਚ ਜਾ ਰਹੇ ਹਨ ਜਿੱਥੇ ਆਮ ਆਦਮੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਭਾਜਪਾ ਅਤੇ ਹੋਰ ਸਿਆਸੀ ਪਾਰਟੀਆਂ ਕਾਂਗਰਸ ਤੇ ਹਮਲਾਵਰ ਹਨ ਉੱਥੇ ਹੀ ਕਾਂਗਰਸ ਵਿਕਾਸ ਕਾਰਜਾਂ ਨੂੰ ਲੈ ਕੇ ਜਾ ਰਹੀ ਹੈ। ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਾਣਾ ਕੰਵਰਪਾਲ ਸਿੰਘ ਨੇ ਆਪਣੇ ਸਾਥੀਆਂ ਸਮੇਤ ਨਾਮਜਦਗੀ ਪੱਤਰ ਦਾਖਲ ਕੀਤੇ ਤੇ ਕਾਂਗਰਸ ਪਾਰਟੀ ਦੀ ਜਿੱਤ ਦਾ ਦਾਅਵਾ ਕੀਤਾ ਹੈ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਰਾਣਾ ਕੇ.ਪੀ ਨੇ ਕਿਹਾ ਕਿ ਹਾਈ ਕਮਾਨ ਬਿਨ੍ਹਾਂ ਕਿਸੇ ਦੇਰੀ ਤੋਂ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨ ਕਰੇ, ਉਨ੍ਹਾਂ ਕਿਹਾ ਕਿ 2022 ਦੇ ਵਿਚ ਕਾਂਗਰਸ ਪਾਰਟੀ ਆਪਣੀ ਸਰਕਾਰ ਬਣਾਏਗੀ ਤੇ ਸ੍ਰੀ ਅਨੰਦਪੁਰ ਸਾਹਿਬ ਦੀ ਸੀਟ ਕਾਫੀ ਵੱਡੇ ਮਾਰਜਨ ਨਾਲ ਜਿੱਤ ਕੇ ਪਾਰਟੀ ਦੀ ਝੋਲੀ ਪਾਵਾਂਗੇ।