ਪੰਜਾਬ ਵਿਧਾਨ ਸਭਾ ਸਪੀਕਰ ਨੇ ਤਖ਼ਤ ਸ੍ਰੀ ਕੇਸਗੜ ਸਾਹਿਬ ਦੇ ਲੰਗਰ ਲਈ ਭੇਜੀ ਕਣਕ - ਪੰਜਾਬ ਵਿਧਾਨ ਸਭਾ
ਸ੍ਰੀ ਅਨੰਦਪੁਰ ਸਾਹਿਬ: ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ ਸਿੰਘ ਨੇ ਤਖ਼ਤ ਸ੍ਰੀ ਕੇਸਗੜ ਸਾਹਿਬ ਦੇ ਲੰਗਰ ਲਈ ਕਣਕ ਦਾ ਇੱਕ ਟਰੱਕ ਰਵਾਨਾ ਕੀਤਾ। ਉਨ੍ਹਾਂ ਨੇ ਕਿਹਾ ਕਿ ਗੁਰਧਾਮਾਂ ਵਲੋਂ ਕੋਰੋਨਾ ਮਹਾਂਮਾਰੀ ਦੌਰਾਨ ਲੱਖਾਂ ਲੋਕਾਂ ਲਈ ਲੰਗਰ ਮੁਹੱਈਆ ਕਰਵਾ ਕੇ ਲੋੜਵੰਦਾਂ ਦਾ ਢਿੱਡ ਭਰਿਆ ਗਿਆ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਉਨ੍ਹਾਂ ਕਿਹਾ ਕਿ ਹੁਣ ਸਾਰੇ ਸਮਰਥ ਲੋਕਾਂ ਦਾ ਇਹ ਫਰਜ਼ ਬਣਦਾ ਹੈ ਕਿ ਉਹ ਗੁਰਧਾਮਾਂ ਦੇ ਲੰਗਰਾਂ ਲਈ ਰਸਦ ਮੁਹੱਈਆ ਕਰਵਾਉਣ।
Last Updated : May 26, 2020, 2:21 PM IST