ਰਾਣਾ ਕੇ.ਪੀ. ਸਿੰਘ ਨੇ ਹੁਸ਼ਿਆਰਪੁਰ 'ਚ ਲਹਿਰਾਇਆ ਤਿੰਰਗਾ - republic day
ਹੁਸ਼ਿਆਰਪੁਰ: ਦੇਸ਼ ਦੇ 71ਵੇਂ ਗਣਤੰਤਰ ਦਿਹਾੜੇ ਮੌਕੇ ਹੁਸ਼ਿਆਰਪੁਰ ਵਿਖੇ ਹੋਏ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਉਨ੍ਹਾਂ ਮਾਰਚ ਪਾਸ ਤੋਂ ਸਲਾਮੀ ਵੀ ਲਈ ਅਤੇ ਪ੍ਰੇਡ ਦਾ ਵੀ ਨਿਰਖਣ ਕੀਤਾ। ਉਨ੍ਹਾਂ ਦੇਸ਼ ਦੀ ਅਜ਼ਾਦੀ ਲਈ ਕੁਰਬਾਨੀਆਂ ਕਰਨ ਵਾਲੇ ਅਜ਼ਾਦੀ ਘੁਲਾਟੀਆਂ ਤੇ ਦੇਸ਼ ਦੀ ਰੱਖਿਆ ਕਰਦੇ ਹੋਏ ਜਵਾਨਾਂ ਨੂੰ ਵੀ ਯਾਦ ਕੀਤਾ।