DSGMC ਵੀ ਪੰਜਾਬ ਤੋਂ ਵੱਖ ਕਰ ਬਣਾਈ ਗਈ ਸੀ, ਬਾਦਲਾਂ ਨੂੰ ਹਰਿਆਣਾ ਕਮੇਟੀ ਤੇ ਇਤਰਾਜ਼ ਕਿਉਂ: ਰੰਧਾਵਾ - sgpc
ਸ਼੍ਰੋਮਣੀ ਅਕਾਲੀ ਦਲ ਵੱਲੋਂ ਹਰਿਆਣਾ ਵਿੱਚ ਬਨਣ ਵਾਲੀ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਿਰੋਧ ਕੀਤਾ ਜਾ ਰਿਹਾ ਹੈ , ਪਰ ਪੰਜਾਬ ਸਰਕਾਰ ਵੱਲੋਂ ਇਸ ਕਮੇਟੀ ਦੇ ਬਨਣ 'ਤੇ ਕੋਈ ਇਤਰਾਜ਼ ਨਾ ਹੋਣ ਦਾ ਹਲਫੀਆ ਬਿਆਨ ਸਰਵਉੱਚ ਅਦਾਲਤ ਵਿੱਚ ਦਿੱਤਾ ਗਿਆ ਸੀ । ਇਸ ਤੋਂ ਬਾਅਦ ਅਕਾਲੀ ਦਲ ਨੇ ਪੰਜਾਬ ਸਰਕਾਰ ਵੱਲੋਂ ਦਿੱਤੇ ਗਏ ਹਲਫੀਆਂ ਬਿਆਨ ਨੂੰ ਗਾਂਧੀ ਪਰਿਵਾਰ ਨਾਲ ਜੋੜ ਦੇ ਹੋਏ ਗਾਂਧੀ ਪਰਿਵਾਰ ਅਤੇ ਕਾਂਗਰਸ 'ਤੇ ਜਾਣਬੁੱਝ ਕੇ ਇਸ ਤਰ੍ਹਾਂ ਕਰਨ ਦੇ ਇਲਜ਼ਾਮ ਲਗਾਏ ਸਨ। ਇਸੇ ਮਸਲੇ ਨੂੰ ਲੈ ਕਿ ਕੈਬਿਨੇਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅਕਾਲੀ ਦਲ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਨਿਸ਼ਾਨੇ 'ਤੇ ਲਿਆ ਹੈ। ਇਸੇ ਨਾਲ ਹੀ ਰੰਧਾਵਾ ਨੇ ਕਿਹਾ ਕਿ ਜੇਕਰ ਅਕਾਲੀ ਦਲ ਨੂੰ ਦਿੱਲੀ ਗੁਰਦੁਆਰਾ ਮੈਨਜਮੈਂਟ ਕਮੇਟੀ ਬਨਣ 'ਤੇ ਕੋਈ ਇਤਰਾਜ਼ ਨਹੀਂ ਸੀ,ਫਿਰ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਬਨਣ ਉੱਤੇ ਅਕਾਲੀ ਦਲ ਕਿਉਂ ਇਤਰਾਜ਼ ਕਰ ਰਿਹਾ ਹੈ।