ਪੰਜਾਬ ਕੈਬਨਿਟ ‘ਚ ਲਏ ਫੈਸਲਿਆਂ ‘ਤੇ ਬੋਲੇ ਰੰਧਾਵਾ - ਕੱਚੇ ਮੁਲਾਜ਼ਮ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਦੀ ਅਗਵਾਈ ਦੇ ਵਿੱਚ ਪੰਜਾਬ ਕੈਬਨਿਟ ਦੀ ਅਹਿਮ ਬੈਠਕ ਹੋਈ। ਇਸ ਬੈਠਕ ਦੇ ਵਿੱਚ ਸਰਕਾਰ ਦੇ ਵੱਲੋਂ ਕਈ ਅਹਿਮ ਫੈਸਲੇ ਲਏ ਹਨ। ਇਨ੍ਹਾਂ ਲਏ ਗਏ ਫੈਸਲਿਆਂ ਸਬੰਧੀ ਪੰਜਾਬ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Jail Minister Sukhjinder Singh Randhawa) ਦੇ ਵੱਲੋਂ ਅਹਿਮ ਜਾਣਕਾਰੀ ਸਾਂਝੀ ਕੀਤੀ ਗਈ ਹੈ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਕੱਚੇ ਮੁਲਾਜ਼ਮ ਨੂੰ ਪੱਕੇ ਕਰਨ ਦੇ ਲਈ ਸਰਕਾਰ ਵੱਲੋਂ ਤਿਆਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਇਸ ਸਬੰਧੀ ਕੁਝ ਤਬਦੀਲੀਆਂ ਕਰਨ ਵਾਲੀਆਂ ਹਨ ਅਤੇ ਇਨ੍ਹਾਂ ਤਬਦੀਲੀਆਂ ਕਰਨ ਤੋਂ ਬਾਅਦ ਸਰਕਾਰ ਵੱਲੋਂ ਫੈਸਲਾ ਲਿਆ ਜਾਵੇਗਾ। ਇਸ ਦੇ ਨਾਲ ਹੀ ਰੰਧਾਵਾ ਨੇ ਦੱਸਿਆ ਕਿ ਮੀਲਿੰਗ ਅਤੇ ਬਾਰਦਾਨੇ ਦੀ ਸਮੱਸਿਆ ਨੂੰ ਲੈਕੇ ਵੀ ਚਰਚਾ ਹੋਈ ਅਤੇ ਇਸ ਤਰ੍ਹਾਂ ਦੀ ਸਮੱਸਿਆ ਅੱਗੇ ਨਹੀਂ ਆਵੇਗੀ।