ਮਹਾਂਮਾਰੀ ਦੌਰਾਨ ਲੋੜਵੰਦਾਂ ਤੇ ਲਾਭਪਾਰਤੀਆਂ ਤੱਕ ਆਨਲਾਈਨ ਪਹੁੰਚਾਇਆ ਜਾਵੇਗਾ ਰਾਸ਼ਨ-ਭਾਰਤ ਭੂਸ਼ਨ ਆਸ਼ੂ - ਕੋਵਿਡ ਮਹਾਂਮਾਰੀ
ਸ੍ਰੀ ਫ਼ਤਿਹਗੜ੍ਹ ਸਾਹਿਬ:ਪੰਜਾਬ 'ਚ ਕੈਪਟਨ ਸਰਕਾਰ ਦੇ ਚਾਰ ਸਾਲ ਪੂਰੇ ਹੋਣ 'ਤੇ ਨਵਾਂ ਨਰੋਆ ਪੰਜਾਬ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਇਸ ਦੇ ਤਹਿਤ ਫ਼ਤਿਹਗੜ੍ਹ ਸਾਹਿਬ 'ਚ ਕੈਬਿਨੇਟ ਮੰਤਰੀ ਭਾਰਤ ਭੂਸ਼ਣ ਆਸ਼ੂ ਨਵਾਂ ਨਰੋਆ ਪੰਜਾਬ ਪ੍ਰੋਗਰਾਮ ਦੌਰਾਨ ਪਹੁੰਚੇ। ਮੀਡੀਆ ਦੇ ਰੁਬਰੂ ਹੁੰਦੇ ਹੋਏ ਉਨ੍ਹਾਂ ਕਿਹਾ ਪਿਛਲੀ ਸਰਕਾਰਾਂ ਦੇ ਕਾਰਨ, ਕਾਂਗਰਸ ਸਰਕਾਰ ਨੂੰ ਸੱਤਾ 'ਚ ਆਉਂਦੇ ਹੀ 31 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਲੈਣਾ ਪਿਆ ਸੀ। ਇਸ ਰਾਹੀਂ ਪਿਛਲੀਆਂ ਫਸਲਾਂ ਦੀ ਖਰੀਦ ਕੀਤੀ ਗਈ ਸੀ। ਉਨ੍ਹਾਂ ਕਿਹਾ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਲਈ ਕਈ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਉਨ੍ਹਾਂ ਕੋਵਿਡ ਮਹਾਂਮਾਰੀ ਦੌਰਾਨ ਲੋੜਵੰਦ ਤੇ ਲਾਭਪਾਰਤੀਆਂ ਨੂੰ ਤੱਕ ਰਾਸ਼ਨ ਪਹੁੰਚਾਉਣ ਲਈ ਆਨਲਾਈਨ ਤਕਨੀਕ ਦਾ ਇਸਤੇਮਾਲ ਕੀਤਾ ਜਾਵੇਗਾ।