ਅੰਮ੍ਰਿਤਸਰ 'ਚ 1500 ਲੋੜਵੰਦ ਪਰਿਵਾਰਾਂ ਨੂੰ ਵੰਡਿਆ ਰਾਸ਼ਨ - curfew in Punjab
ਅੰਮ੍ਰਿਤਸਰ: ਪੰਜਾਬ 'ਚ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਕਰਫਿਊ ਦੌਰਾਨ ਪ੍ਰਸ਼ਾਸਨ ਅਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਗ਼ਰੀਬ ਲੋਕਾਂ ਨੂੰ ਰਾਸ਼ਨ ਵੰਡਿਆ ਜਾ ਰਿਹਾ ਹੈ। ਸ਼ਹਿਰ 'ਚ ਇਲਾਕਾ ਇਸਲਾਮਾਬਾਦ ਦੇ ਮੌਜੂਦਾ ਅਕਾਲੀ ਕੌਂਸਲਰ ਅਵਿਨਾਸ਼ ਜੌਲੀ ਨੇ ਆਪਣੇ ਇਲਾਕੇ 'ਚ 1500 ਗ਼ਰੀਬ ਪਰਿਵਾਰਾਂ ਨੂੰ ਜ਼ਰੂਰਤ ਦਾ ਸਮਾਨ ਵੰਡਿਆ। ਉਨ੍ਹਾਂ ਨਾਲ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ 'ਚ ਸਾਨੂੰ ਸਭ ਨੂੰ ਰਾਜਨੀਤੀ ਤੋਂ ਉੱਤੇ ਉੱਠ ਕੇ ਲੋੜਵੰਦ ਲੋਕਾਂ ਦੀ ਮਦਦ ਲਈ ਅੱਗੇ ਆਣਾ ਚਾਹੀਦਾ ਹੈ ਤਾਂ ਜੋ ਕੋਈ ਵੀ ਭੁੱਖਾ ਨਾ ਰਹੇ। ਉਨ੍ਹਾਂ ਦੱਸਿਆ ਕਿ ਰਾਸ਼ਨ ਵੰਡਣ ਦੇ ਨਾਲ-ਨਾਲ ਉਹ ਲੋਕਾਂ ਇਸ ਬਿਮਾਰੀ ਪ੍ਰਤੀ ਜਾਗਰੂਕ ਵੀ ਕਰ ਰਹੇ ਹਨ।