Farmar Protest Update: ਤਰਕਸ਼ੀਲ ਸੁਸਾਇਟੀ ਵਲੋਂ ਕੇਂਦਰ ਖਿਲਾਫ਼ ਪ੍ਰਦਰਸ਼ਨ - ਦੇਸ਼ ਭਰ 'ਚ 26 ਮਾਈ ਨੂੰ ਕਾਲੇ ਦਿਨ
ਰੂਪਨਗਰ: ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ ਹੈ। ਇਸ ਦੇ ਚੱਲਦਿਆਂ ਦਿੱਲੀ ਦੀਆਂ ਬਰੂਹਾਂ 'ਤੇ ਕਿਸਾਨਾਂ ਨੂੰ ਬੈਠਿਆ ਛੇ ਮਹੀਨੇ ਦਾ ਸਮਾਂ ਹੋ ਚੁੱਕਿਆ ਹੈ। ਇਸ ਦੇ ਚੱਲਦਿਆਂ ਦੇਸ਼ ਭਰ 'ਚ 26 ਮਾਈ ਨੂੰ ਕਾਲੇ ਦਿਨ ਵਜੋਂ ਮਨਾਇਆ ਜਾ ਰਿਹਾ ਹੈ। ਜਿਸ ਨੂੰ ਲੈਕੇ ਕਿਸਾਨਾਂ ਵਲੋਂ ਕੇਂਦਰ ਖਿਲਾਫ਼ ਰੋਸ ਜਤਾਉਂਦਿਆਂ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਦੇ ਚੱਲਦਿਆਂ ਰੂਪਨਗਰ 'ਚ ਤਰਕਸ਼ੀਲ ਸੁਸਾਇਟੀ ਵਲੋਂ ਵੀ ਕਾਲੀਆਂ ਝੰਡੀਆਂ ਲੈਕੇ ਕੇਂਦਰ ਖਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਦਾ ਕਹਿਣਾ ਕਿ ਜਦੋਂ ਤੱਕ ਕਾਨੂੰਨ ਰੱਦ ਨਹੀਂ ਹੁੰਦੇ ਸੰਘਰਸ਼ ਜਾਰੀ ਰਹੇਗਾ।