ਦਿੱਲੀ ਪ੍ਰਦਰਸ਼ਨ ਲਈ ਲੋਕਾਂ ਕੋਲੋਂ ਕੀਤਾ ਜਾ ਰਿਹਾ ਹੈ ਰਾਸ਼ਨ ਇਕੱਠਾ - ਖੇਤੀ ਕਾਨੂੰਨਾਂ ਦਾ ਵਿਰੁੱਧ ਕਿਸਾਨਾਂ ਦਾ ਸੰਘਰਸ਼
ਜਲੰਧਰ: ਖੇਤੀ ਕਾਨੂੰਨਾਂ ਦਾ ਵਿਰੁੱਧ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ 26 ਅਤੇ 27 ਨਵੰਬਰ ਨੂੰ ਦਿੱਲੀ ਘਿਰਾਓ ਕੀਤਾ ਜਾਵੇਗਾ। ਜਿਸ ਦੀ ਤਿਆਰੀਆਂ ਕਿਸਾਨਾਂ ਵੱਲੋਂ ਕੀਤੀ ਜਾ ਰਹੀਆਂ ਹਨ। ਕਿਸਾਨਾਂ ਵੱਲੋਂ ਘਰ-ਘਰ ਅਤੇ ਦੁਕਾਨਾਂ ਉੱਤੇ ਜਾ ਕੇ ਲੋਕਾਂ ਨੂੰ ਅਪੀਲ ਕਰ ਰਹੇ ਹਨ ਕਿ ਉਹ ਉਨ੍ਹਾਂ ਦੇ ਨਾਲ ਦਿੱਲੀ ਚੱਲਣ ਅਤੇ ਇਸ ਦੇ ਨਾਲ ਹੀ ਉਹ ਖਾਦ ਸਮੱਗਰੀ ਇਕੱਠੀ ਕਰ ਰਹੇ ਹਨ। ਦੁਕਾਨਦਾਰ ਨੇ ਕਿਹਾ ਕਿ ਉਹ ਕਿਸਾਨਾਂ ਦੇ ਨਾਲ ਹਨ। ਕਿਸਾਨ ਨੇ ਕਿਹਾ ਕਿ ਕਿਸਾਨ ਦਿੱਲੀ ਦਾ ਘਿਰਾਓ ਕਰਨ ਲਈ ਜਾ ਰਹੇ ਹਨ ਜੇਕਰ ਉਨ੍ਹਾਂ ਨੂੰ ਰਸਤੇ ਵਿੱਚ ਕੀਤੇ ਵੀ ਰੋਕਿਆ ਤਾਂ ਉਹ ਉੱਥੇ ਅਣਮਿਥੇ ਸਮੇਂ ਲਈ ਧਰਨਾ ਦੇਣਗੇ।