ਰਵਿਦਾਸ ਭਾਈਚਾਰੇ ਵੱਲੋਂ ਸ਼ਵੇਤ ਮਲਿਕ ਦੀ ਕੋਠੀ ਦਾ ਘਿਰਾਵ ਕਰਨ ਦੀ ਕੋਸ਼ਿਸ - ਅੰਮ੍ਰਿਤਸਰ ਭਾਜਪਾ ਪ੍ਰਧਾਨ ਸ਼ਵੇਤ ਮਲਿਕ
ਅਗਸਤ ਮਹੀਨੇ ਦਿੱਲੀ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਤੋੜੇ ਗਏ ਮੰਦਿਰ ਨੂੰ ਲੈ ਕੇ ਰਵਿਦਾਸ ਭਾਈਚਾਰੇ ਦੇ ਲੋਕਾਂ ਵਿੱਚ ਕਾਫੀ ਸਮੇਂ ਤੋਂ ਰੋਸ ਦੇਖਿਆ ਜਾ ਰਿਹਾ ਹੈ। ਇਸਦੇ ਚੱਲਦੇ ਅੰਮ੍ਰਿਤਸਰ ਵਿੱਚ ਦਲਿਤ ਭਾਈਚਾਰੇ ਅਤੇ ਰਵਿਦਾਸ ਭਾਈਚਾਰੇ ਦੇ ਲੋਕਾਂ ਨੇ ਭਾਰੀ ਇਕੱਠ ਨਾਲ ਅੰਮ੍ਰਿਤਸਰ ਭਾਜਪਾ ਪ੍ਰਧਾਨ ਸ਼ਵੇਤ ਮਲਿਕ ਦੀ ਕੋਠੀ ਦਾ ਘੇਰਾਵ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੋਰਾਨ ਰਸਤੇ ਵਿੱਚ ਭਾਰੀ ਪੁਲਿਸ ਫੋਰਸ ਨੇ ਭਾਈਚਾਰੇ ਦੇ ਲੋਕਾਂ ਨੂੰ ਰੋਕ ਲਿਆ। ਬਾਦ ਵਿੱਚ ਰਵਿਦਾਸ ਭਾਈਚਾਰੇ ਦੇ ਲੋਕ ਅੰਮ੍ਰਿਤਸਰ ਦੇ ਕਚਹਿਰੀ ਚੌਂਕ ਵਿੱਚ ਧਰਨੇ 'ਤੇ ਬੈਠ ਗਏ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪ੍ਰਧਾਨ ਸ਼ਵੇਤ ਮਲਿਕ ਖਿਲਾਫ਼ ਨਅਰੇਬਾਜ਼ੀ ਕੀਤੀ। ਹੁਣ ਵੇਖਣਾ ਇਹ ਹੋਵੇਗਾ ਕਿ ਰਵਿਦਾਸ ਭਾਈਚਾਰੇ ਦੇ ਲੋਕਾਂ ਵੱਲੋਂ ਕੀਤੇ ਗਏ ਸੰਘਰਸ਼ ਦਾ ਕੀ ਸਿੱਟਾ ਨਿਕਲਦਾ ਹੈ ਜਾਂ ਫ਼ਿਰ ਰਵਿਦਾਸ ਭਾਈਚਾਰੇ ਦੇ ਲੋਕ ਸੰਘਰਸ਼ ਤਿੱਖਾ ਕਰਦੇ ਹਨ।