ਸਿਹਤ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੇ ਸਿਵਲ ਸਰਜਨ ਨੂੰ ਦਿੱਤਾ ਮੰਗ ਪੱਤਰ - ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜੀ
ਸਿਹਤ ਵਿਭਾਗ ਵਿੱਚ ਕੰਮ ਕਰਦੇ ਠੇਕਾ ਮੁਲਾਜ਼ਮਾਂ ਵੱਲੋਂ ਹਸਪਤਾਲ ਦੇ ਅਹਾਤੇ ਚ ਧਰਨਾ ਦਿੱਤਾ। ਇਸ ਦੌਰਾਨ ਮੁਲਾਜ਼ਮਾਂ ਨੇ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜੀ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸਿਵਲ ਸਰਜਨ ਨੂੰ ਮੰਗ ਪੱਤਰ ਵੀ ਸੌਂਪਿਆ। ਇਸ ਦੌਰਾਨ ਕਰਮਚਾਰੀਆਂ ਨੇ ਕਿਹਾ ਕਿ ਉਨ੍ਹਾਂ ਨੇ ਕੋਰੋਨਾ ਮਹਾਂਮਾਰੀ ਦੌਰਾਨ ਆਪਣੀ ਜਾਨ ਜੋਖਿਮ ’ਚ ਪਾ ਕੇ ਲੋਕਾਂ ਦੀ ਸੇਵਾ ਕੀਤੀ ਹੈ ਪਰ ਸਰਕਾਰ ਵੱਲੋਂ ਉਨ੍ਹਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ। ਜਿਸ ਕਾਰਨ ਉਨ੍ਹਾਂ ਨੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਜਲਦ ਤੋਂ ਜਲਦ ਪੱਕਾ ਕੀਤਾ ਜਾਵੇ ਅਤੇ ਉਨ੍ਹਾਂ ਦੀ ਤਨਖਾਹਾਂ ਦਿੱਤੀਆਂ ਜਾਵੇ। ਦੂਜੇ ਪਾਸੇ ਸਿਵਲ ਸਰਜਨ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੇ ਉਨ੍ਹਾਂ ਨੂੰ ਮੰਗ ਪੱਤਰ ਸੌਂਪਿਆ ਹੈ, ਜੋ ਤੁਰੰਤ ਸਿਹਤ ਵਿਭਾਗ ਨੂੰ ਭੇਜਿਆ ਜਾਵੇਗਾ।