ਕੱਚੇ ਮੁਲਾਜ਼ਮਾਂ ਨੇ ਹੁਣ ਬਠਿੰਡਾ 'ਚ ਪਾਇਆ ਭੜਥੂ - bus stand
ਬਠਿੰਡਾ :ਪੀਆਰਟੀਸੀ ਤੇ ਪਨਬੱਸ ਦੇ ਕੱਚੇ ਕਾਮਿਆਂ ਵੱਲੋਂ ਲਗਾਤਾਰ ਆਪਣੀ ਹੱਕੀ ਮੰਗਾਂ ਲਈ ਸੰਘਰਸ਼ ਜਾਰੀ ਹੈ। ਇਸੇ ਲੜੀ ਤਹਿਤ ਅੱਜ ਬਠਿੰਡਾ ਵਿੱਚ ਦੂਜੇੇ ਦਿਨ ਵੀ ਇਨ੍ਹਾਂ ਕੱਚੇ ਕਾਮਿਆਂ ਵੱਲੋਂ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਇਨ੍ਹਾਂ ਵੱਲੋਂ ਬਠਿੰਡਾ ਬੱਸ ਸਟੈਂਡ ਵਿਚ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਦਿਆਂ ਨਾਅਰੇਬਾਜ਼ੀ ਕੀਤੀ ਅਤੇ ਉਪਰੰਤ ਪੀਆਰਟੀਸੀ ਡਿੱਪੂ ਦੇ ਬਾਹਰ ਧਰਨਾ ਦਿੱਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਕਾਂਗਰਸ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਇਹ ਵਾਅਦਾ ਕੀਤਾ ਗਿਆ ਸੀ ਕਿ ਉਹ ਕੱਚੇ ਕਾਮਿਆਂ ਨੂੰ ਪੱਕੇ ਕਰੇਗੀ ਪਰ ਸੱਤਾ ਵਿਚ ਆਉਂਦਿਆਂ ਹੀ ਉਹ ਆਪਣੇ ਵਾਅਦੇ ਤੋਂ ਮੁਨਕਰ ਹੋ ਗਈ।