ਕੱਚੇ ਕਰਮਚਾਰੀਆਂ ਵੱਲੋਂ ਆਰ ਪਾਰ ਦੀ ਲੜਾਈ - ਕੱਚੇ ਮੁਲਾਜ਼ਮਾਂ
ਗੁਰਦਾਸਪੁਰ: ਪਨਬੱਸ ਅਤੇ ਪੀ.ਆਰ.ਟੀ.ਸੀ ਕਰਮਚਾਰੀਆਂ ਵੱਲੋਂ ਬੁੱਧਵਾਰ ਨੂੰ ਦੂਜੇ ਦਿਨ ਵੀ ਹੜਤਾਲ ਕਰਕੇ ਚਾਰ ਘੰਟੇ ਬੱਸਾਂ ਬੰਦ ਰੱਖੀਆਂ 'ਤੇ ਸਰਕਾਰ ਖਿਲਾਫ਼ ਰੋਸ਼ ਪ੍ਰਦਰਸ਼ਨ ਕੀਤਾ। ਇਸ ਦੌਰਾਨ 9-10-11 ਅਗਸਤ ਦੀ ਹੜਤਾਲ ਦਾ ਐਲਾਨ ਵੀ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਕਿਹਾ, ਕਿ ਸਰਕਾਰ ਨੇ ਸਮੂਹ ਕੱਚੇ ਮੁਲਾਜ਼ਮਾਂ ਨੂੰ ਪਹਿਲੀ ਵਾਰ ਕੈਬਨਿਟ ਵਿੱਚ ਪੱਕਾ ਕਰਨ ਦਾ ਵਾਅਦਾ ਚੋਣਾਂ ਤੋਂ ਪਹਿਲਾਂ ਕੀਤਾ ਸੀ। ਪਰ ਅੱਜ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਅਦ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਥਾਂ ਡਾਂਗਾਂ ਨਾਲ ਕੁੱਟਿਆ ਜਾ ਰਿਹਾ ਹੈ। ਜੇਕਰ ਸਰਕਾਰ ਨੇ ਉਹਨਾਂ ਦੀਆਂ ਮੰਗਾਂ ਜਲਦ ਲਾਗੂ ਨਾ ਕੀਤੀਆਂ, ਤਾਂ ਸੰਘਰਸ਼ ਤਿੱਖਾ ਕਰਨ ਦੀ ਚੇਤਾਵਨੀ ਵੀ ਦਿੱਤੀ ਹੈ।