ਕਾਂਗਰਸ ਕੁੰਵਰ ਵਿਜੈ ਪ੍ਰਤਾਪ ਦੇ ਨਾਲ ਖੜ੍ਹੀ ਹੈ: ਸੁਖਜਿੰਦਰ ਰੰਧਾਵਾ - cabindet minister
ਚੋਣ ਕਮਿਸ਼ਨ ਵਲੋਂ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ 'ਸਿੱਟ' ਦੇ ਅਹਿਮ ਮੈਂਬਰ ਕੁੰਵਰ ਵਿਜੇ ਪ੍ਰਤਾਪ ਦੀ ਬਦਲੀ ਕੀਤੇ ਜਾਣ ਦੀ ਚਰਚਾ ਜ਼ੋਰਾਂ 'ਤੇ ਹੈ। ਸੁਖਜਿੰਦਰ ਰੰਧਾਵਾ ਨੇ ਮੁਖ ਚੋਣ ਅਧਿਕਾਰੀ ਕਰੂਣਾ ਰਾਜੂ ਨੂੰ ਘੇਰਦਿਆਂ ਕਿਹਾ ਕਿ ਚੀਫ਼ ਇਲੈਕਟ੍ਰੋਲ ਅਫ਼ਸਰ ਕਰੁਣਾ ਰਾਜੂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਐਡੀਸ਼ਨਲ ਪ੍ਰਿੰਸੀਪਲ ਸਕੱਤਰ ਰਹਿ ਚੁੱਕੇ ਹਨ। ਜੇ ਕੁੰਵਰ ਵਿਜੈ ਪ੍ਰਤਾਪ ਕਾਂਗਰਸ ਦੇ ਏਜੰਟ ਹਨ ਤਾਂ ਕਰੁਣਾ ਰਾਜੂ ਵੀ ਅਕਾਲੀ ਦਲ ਦੇ ਏਜੰਟ ਬਣ ਕੇ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਕੁੰਵਰ ਵਿਜੈ ਪ੍ਰਤਾਪ ਦੇ ਨਾਲ ਪੂਰੀ ਤਰ੍ਹਾਂ ਖੜ੍ਹੀ ਹੈ। ਕੁੰਵਰ ਵਿਜੈ ਪ੍ਰਤਾਪ ਦਾ ਕਹਿਣਾ ਹੈ ਕਿ ਕਾਂਗਰਸ ਕੁੰਵਰ ਵਿਜੇ ਪ੍ਰਤਾਪ ਸਿੰਘ ਨਾਲ ਪੂਰੀ ਤਰ੍ਹਾਂ ਖੜ੍ਹੀ ਹੈ।