'ਪੰਜਾਬੀ ਸਾਹਿਤ ਦੀ ਮਾਂ ਅਤੇ ਛਾਂ ਦਲੀਪ ਕੌਰ ਟਿਵਾਣਾ ਦੀ ਘਾਟ ਹਮੇਸ਼ਾ ਰੜਕਦੀ ਰਹੇਗੀ' - ਪੰਜਾਬੀ ਸਾਹਿਤ ਦੀ ਮਾਂ ਅਤੇ ਛਾਂ ਦਲੀਪ ਕੌਰ ਟਿਵਾਣਾ ਦੀ ਘਾਟ ਹਮੇਸ਼ਾਂ ਰੜਕਦੀ ਰਹੇਗੀ
ਦਲੀਪ ਕੌਰ ਟਿਵਾਣਾ ਦੇ ਦੇਹਾਂਤ ਨਾਲ ਸਮੁੱਚੇ ਪੰਜਾਬੀ ਸਾਹਿਤ ਜਗਤ ਵਿੱਚ ਸੋਗ ਦੀ ਲਹਿਰ ਹੈ। ਲੇਖਕ ਨਿੰਦਰ ਘੁਗਿਆਣਵੀ ਨੇ ਸੋਗ ਪ੍ਰਗਟਾਉਂਦਿਆਂ ਕਿਹਾ ਕਿ ਦਲੀਪ ਕੌਰ ਟਿਵਾਣਾ ਆਪਣੇ ਆਪ ਦੇ ਵਿੱਚ ਇੱਕ ਸੰਸਥਾ ਸਨ, ਜਿਨ੍ਹਾਂ ਨੂੰ ਰਿਸ਼ਤਿਆਂ ਦੀ ਕਦਰ ਸੀ ਅਤੇ ਰਿਸ਼ਤਿਆਂ ਨਾਲ ਬੜੀ ਗਹਿਰੀ ਸਾਂਝ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਘਾਟ ਹਮੇਸ਼ਾ ਹੀ ਪੰਜਾਬੀ ਸਾਹਿਤਕਾਰਾਂ ਨੂੰ ਰੜਕਦੀ ਰਹੇਗੀ।