ਕਾਨੂੰਨ ਦੇ ਦਾਇਰੇ 'ਚ ਰਹਿ ਕੇ ਦੇਵਾਂਗੇ ਮੂੰਹ ਤੋੜਵਾਂ ਜਵਾਬ: ਐੱਚਐੱਸਬੈਂਸ - 2019
ਜਲੰਧਰ ਦੇ ਪਿੰਡ ਲੜੋਈ 'ਚ ਕਾਂਗਰਸੀਆਂ ਵੱਲੋਂ ਅਕਾਲੀਆਂ ਦੇ ਬੂਥ ਤੇ ਕੀਤੀ ਤੋੜ-ਭੰਨ ਤੇ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਦੇ ਮੀਡੀਆ ਐਡਵਾਈਜ਼ਰ ਹਰਚਰਨ ਸਿੰਘ ਬੈਂਸ ਨੇ ਆਪਣਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਅਜਿਹਾ ਕੁੱਝ ਨਹੀਂ ਕਰਨਗੇ ਤੇ ਉਹ ਕਾਨੂੰਨ ਦੇ ਦਾਇਰੇ 'ਚ ਰਹਿੰਦਿਆਂ ਹੋਇਆਂ ਮੂੰਹ ਤੋੜਵਾਂ ਜਵਾਬ ਦੇਣਗੇ। ਬੈਂਸ ਨੇ ਕਿਹਾ ਕਿ ਕਾਂਗਰਸ ਨੂੰ ਵਿਰੋਧੀਆਂ ਤੋਂ ਆਪਣੀ ਹਤਾਸ਼ਾ ਬਰਦਾਸ ਨਹੀਂ ਹੋ ਰਹੀ ਜਿਸ ਕਰਕੇ ਉਹ ਅਜਿਹੀਆਂ ਹਰਕਤਾਂ ਕਰ ਰਹੇ ਹਨ।
Last Updated : May 19, 2019, 2:58 PM IST