ਪੰਜਾਬੀ ਸਾਹਿਤਕਾਰਾਂ ਦੇ ਵਿਛੋੜੇ 'ਤੇ ਪੰਜਾਬੀ ਸਾਹਿਤ ਨੂੰ ਪਿਆ ਘਾਟਾ
ਪੰਜਾਬੀ ਸਾਹਿਤ ਦੇ 2 ਨਾਮਵਰ ਨਾਵਲਕਾਰਾਂ ਡਾ. ਦਲੀਪ ਕੌਰ ਟਿਵਾਣਾ ਤੇ ਜਸਵੰਤ ਸਿੰਘ ਕੰਵਲ ਦੇ ਸਦੀਵੀ ਵਿਛੋੜੇ 'ਤੇ ਲੋਕਾਂ ਨੇ ਦੁੱਖ ਪ੍ਰਗਟ ਕੀਤਾ। ਇਸ ਮੌਕੇ ਵੱਖ-ਵੱਖ ਲੋਕਾਂ ਦਾ ਕਹਿਣਾ ਸੀ ਕਿ ਦੋਵੇਂ ਸਾਹਿਤਕਾਰਾਂ ਨੇ ਲੋਕਾਂ ਨੂੰ ਸੇਧ ਦੇਣ ਦਾ ਕੰਮ ਕੀਤਾ ਹੈ। ਉਨ੍ਹਾਂ ਦੀ ਮੌਤ ਤੋਂ ਬਾਅਦ ਪੰਜਾਬੀ ਸਾਹਿਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।