ਕਿਸਾਨਾਂ ਦੀ ਬਜਾਏ ਦੁਕਾਨਦਾਰ ਪ੍ਰਸ਼ਾਸਨ ਦਾ ਸਾਥ ਦੇਣ ਨੂੰ ਤਿਆਰ - coronavirus update
ਫਾਜ਼ਿਲਕਾ: ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਵਲੋਂ ਦੁਕਾਨਦਾਰਾਂ ਦੇ ਸਮਰਥਨ ਦਾ ਐਲਾਨ ਕੀਤਾ ਗਿਆ ਸੀ। ਇਸ ਦੇ ਬਾਵਜੂਦ ਫਾਜ਼ਿਲਕਾ 'ਚ ਦੁਕਾਨਦਾਰ ਪ੍ਰਸ਼ਾਸਨ ਦਾ ਸਾਥ ਦਿੰਦੇ ਨਜ਼ਰ ਆਏ। ਕਿਸਾਨ ਆਗੂਆਂ ਦਾ ਕਹਿਣਾ ਕਿ ਸਰਕਾਰ ਵਲੋਂ ਕੋਰੋਨਾ ਦੇ ਡਰ ਕਾਰਨ ਦੁਕਾਨਾਂ ਬੰਦ ਕਰਵਾਈਆਂ ਗਈਆਂ, ਜਦਕਿ ਠੇਕੇ ਖੁੱਲ੍ਹੇ ਰੱਖੇ ਗਏ ਹਨ। ਉਨ੍ਹਾਂ ਦਾ ਕਹਿਣਾ ਕਿ ਲੌਕ ਡਾਊਨ ਕਾਰਨ ਪਹਿਲਾਂ ਹੀ ਦੁਕਾਨਦਾਰ ਆਰਥਿਕ ਮੰਦਹਾਲੀ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਸਰਕਾਰ ਤੋਂ ਅਪੀਲ ਕੀਤੀ ਕਿ ਦੁਕਾਨਾਂ ਖੋਲ੍ਹਣੀਆਂ ਚਾਹੀਦੀਆਂ ਹਨ।