1984 ਦੇ ਸ਼ਹੀਦਾਂ ਦੀ ਯਾਦ 'ਚ ਆਰੰਭ ਕੀਤੇ ਅਖੰਡ ਪਾਠ ਸਾਹਿਬ ਦੇ ਪਾਏ ਭੋਗ - operation blue star
ਤਰਨਤਾਰਨ: ਦਰਬਾਰ ਸਾਹਿਬ 'ਚ 6 ਜੂਨ 1984 ਦੇ ਸ਼ਹੀਦਾਂ ਦੀ ਯਾਦ 'ਚ ਐਸਜੀਪੀਸੀ ਵੱਲੋਂ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ ਗਿਆ। ਮੈਨੇਜਰ ਕੁਲਦੀਪ ਸਿੰਘ ਨੇ ਦੱਸਿਆ ਕਿ 1984 ਵਿੱਚ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਉਸ ਸਮੇਂ ਦੀ ਕੇਂਦਰ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤੋਪਾਂ/ਟੈਕਾਂ ਨਾਲ ਹਮਲਾ ਕਰਨ ਦੇ ਨਿਰਦੇਸ਼ ਦਿੱਤੇ ਸੀ ਜਿਸ 'ਚ ਦਰਸ਼ਨ ਕਰਨ ਆਈਆਂ ਸੰਗਤਾਂ ਨੂੰ ਬਿਨਾ ਕਿਸੇ ਗ਼ਲਤੀ ਦੇ ਸ਼ਹੀਦ ਹੋ ਗਏ ਸਨ।