ਸਰੂਪਾਂ ਦਾ ਅਗਨ ਭੇਟ ਮਾਮਲਾ:ਸ਼੍ਰੋਮਣੀ ਕਮੇਟੀ ਨੂੰ ਧਾਰਮਿਕ ਸਜ਼ਾ ਵਜੋਂ ਲਾਏ ਗਏ ਪਾਠ ਦਾ ਪਿਆ ਭੋਗ - religious punishment
ਅੰਮ੍ਰਿਤਸਰ: ਸਾਲ 2016 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਅਗਨ ਭੇਟ ਹੋਣ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸ਼੍ਰੋਮਣੀ ਕਮੇਟੀ ਦੀ ਨਵੀਂ ਅੰਤ੍ਰਿਗ ਕਮੇਟੀ ਨੂੰ ਧਾਰਮਿਕ ਸਜ਼ਾ ਸੁਣਾਈ ਸੀ। ਇਸ ਧਾਰਮਿਕ ਸਜ਼ਾ ਵਿੱਚ ਨਵੀਂ ਅੰਤ੍ਰਿਗ ਕਮੇਟੀ ਨੂੰ 2 ਸ੍ਰੀ ਅਖੰਡ ਪਾਠ ਸਾਹਿਬ ਅਤੇ ਝਾੜੂ ਦੀ ਸੇਵਾ ਲਾਈ ਗਈ ਸੀ ਜਿਸ ਤਹਿਤ ਅੰਤ੍ਰਿਗ ਕਮੇਟੀ ਵੱਲੋਂ ਪਹਿਲਾਂ ਗੁਰਦੁਆਰਾ ਰਾਮਸਰ ਸਾਹਿਬ ਵਿਖੇ ਤੇ ਫਿਰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾਏ ਗਏ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਸ੍ਰੀ ਆਖੰਡ ਪਾਠ ਦਾ ਭੋਗ ਪਾਇਆ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਕਮੇਟੀ ਦੇ ਮੈਂਬਰ ਮੌਜੂਦ ਸਨ।