ਫਿਰ ਸਵਾਲਾਂ ‘ਚ ਨਵੇਂ ਪਟਵਾਰੀਆਂ ਦੀ ਭਰਤੀ ! - ਸੂਬਾ ਸਰਕਾਰ
ਫਰੀਦਕੋਟ: ਸੂਬਾ ਸਰਕਾਰ ਵੱਲੋਂ ਪਿਛਲੇ ਦਿਨ੍ਹਾਂ ਵਿੱਚ ਪਟਵਾਰੀਆਂ ਦੀ ਭਰਤੀ ਨੂੰ ਲੈਕੇ ਪੇਪਰ ਲਿਆ ਗਿਆ ਸੀ। ਉਸ ਸਮੇਂ ਤੋਂ ਲੈਕੇ ਕਈ ਤਰ੍ਹਾਂ ਦੇ ਵਿਵਾਦ ਬਣ ਰਹੇ ਹਨ। ਹੁਣ ਇੱਕ ਵਿਵਾਦ ਸਾਹਮਣੇ ਆਇਆ ਹੈ ਕਿ ਸਰਕਾਰ ਨਵੇਂ ਭਰਤੀ ਪਟਵਾਰੀਆਂ ਨੂੰ ਠੇਕੇ ‘ਤੇ ਭਰਤੀ ਕੀਤਾ ਜਾ ਰਿਹਾ ਹੈ। ਇਸ ਮਸਲੇ ਨੂੰ ਲੈਕੇ ਆਮ ਆਦਮੀ ਪਾਰਟੀ ਦੇ ਵੱਲੋਂ ਸੂਬਾ ਸਰਕਾਰ ਦੇ ਖਿਲਾਫ਼ ਮੋਰਚਾ ਖੋਲ੍ਹਿਆ ਗਿਆ ਹੈ। ਫਰੀਦਕੋਟ ਦੇ ਵਿੱਚ ਆਪ ਵਿਧਾਇਕ ਕੁਲਤਾਰ ਸੰਧਵਾ ਨੇ ਕਿਹਾ ਕਿ ਆਪ ਵੱਲੋਂ ਨਵੇਂ ਪਟਵਾਰੀਆਂ ਦੀ ਭਰਤੀ ਠੇਕੇ ‘ਤੇ ਕਰਨ ਨੂੰ ਲੈਕੇ ਸੂਬੇ ਦੇ ਵਿੱਚ ਜ਼ਿਲ੍ਹਾ ਪੱਧਰ ਉੱਪਰ ਵਿਰੋਧ ਕੀਤਾ ਜਾ ਰਿਹਾ ਹੈ ਤੇ ਜ਼ਿਲ੍ਹਿਆਂ ਦੇ ਡੀਸੀ ਨੂੰ ਸਰਕਾਰ ਦੇ ਨਾਮ ਮੰਗ ਪੱਤਰ ਵੀ ਦਿੱਤਾ ਜਾ ਗਿਆ ਹੈ।