ਬਿਜ਼ਲੀ ਰੇਟਾਂ 'ਚ ਕੀਤੀ ਕਟੌਤੀ ਲੋਕਾਂ ਨਾਲ ਕੋਝਾ ਮਜ਼ਾਕ:ਜੈਕਿਸ਼ਨ ਰੋੜੀ - ਸਮਝੌਤੇ ਰੱਦ ਕਰਨ ਦੀ ਗੱਲ
ਹੁਸ਼ਿਆਰਪੁਰ: ਪੰਜਾਬ ਸਰਕਾਰ ਵਲੋਂ ਪਿਛਲੇ ਦਿਨੀਂ ਬਿਜਲੀ ਦੀਆਂ ਦਰਾਂ 'ਚ ਕੀਤੀ ਕਟੌਤੀ ਨੂੰ ਲੈਕੇ ਆਪ ਆਦਮੀ ਪਾਰਟੀ ਦੇ ਵਿਧਾਇਕ ਜੈ ਕਿਸ਼ਨ ਰੋੜੀ ਨੇ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਦਾ ਕਹਿਣਾ ਕਿ ਸਰਕਾਰ ਵਲੋਂ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਵਲੋਂ ਕੀਤੇ ਸਮਝੌਤੇ ਰੱਦ ਕਰਨ ਦੀ ਗੱਲ ਕੀਤੀ ਗਈ ਸੀ, ਪਰ ਹੁਣ ਤੱਕ ਸਮਝੌਤੇ ਰੱਦ ਨਹੀਂ ਕੀਤੇ ਗਏ। ਰੋੜੀ ਦਾ ਕਹਿਣਾ ਕਿ ਸਰਕਾਰ ਵਲੋਂ ਬਿਜਲੀ ਦਰਾਂ 'ਚ ਕੀਤੀ ਮਾਮੂਲੀ ਕਟੌਤੀ ਲੋਕਾਂ ਨਾਲ ਕੋਝਾ ਮਜ਼ਾਕ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕੋਰੋਨਾ ਨੰ ਲੈਕੇ ਕਿਹਾ ਕਿ ਸਰਕਾਰ ਦੇ ਮੰਤਰੀ ਹੀ ਸਰਕਾਰੀ ਹਦਾਇਤਾਂ ਦੀ ਪਾਲਣਾ ਨਹੀਂ ਕਰ ਰਹੇ।