ਰਾਏਕੋਟ ਦੇ ਪਿੰਡਾਂ 'ਚ ਕਿਸਾਨ ਟਰੈਕਟਰ ਪਰੇਡ ਦੀ ਰਿਹਰਸਲ - 26 ਜਨਵਰੀ ਗਣਤੰਤਰ ਦਿਵਸ
ਲੁਧਿਆਣਾ: ਰਾਏਕੋਟ ਦੇ ਪਿੰਡਾਂ 'ਚ ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਨੇ 26 ਜਨਵਰੀ ਗਣਤੰਤਰ ਦਿਵਸ ਮੌਕੇ ਸੰਯੁਕਤ ਕਿਸਾਨ ਮੋਰਚਾ ਨੇ ਦਿੱਲੀ ਵਿੱਚ ਕੱਢੀ ਜਾ ਰਹੀ ਕਿਸਾਨ ਟਰੈਕਟਰ ਪਰੇਡ ਦੀ ਰਿਹਰਸਲ ਕੀਤੀ ਗਈ। ਜਿਸ ਤਹਿਤ ਬੀਕੇਯੂ (ਕ੍ਰਾਂਤੀਕਾਰੀ) ਦੇ ਆਗੂਆਂ ਨੇ ਰਾਏਕੋਟ ਦੇ ਪਿੰਡਾਂ ਵਿੱਚ ਟਰੈਕਟਰ ਰੈਲੀ ਕੱਢੀ। ਇਸ ਮੌਕੇ ਗੱਲਬਾਤ ਕਰਦਿਆਂ ਬੀਕੇਯੂ ਕ੍ਰਾਂਤੀਕਾਰੀ ਦੇ ਆਗੂ ਪਰਮਿੰਦਰ ਬਰਾੜ ਨੇ ਆਖਿਆ ਕਿ ਪਿੰਡਾਂ ਵਿੱਚ ਟਰੈਕਟਰ ਰੈਲੀ ਕੱਢੀ ਗਈ ਹੈ ਤਾਂ ਜੋ ਲੋਕਾਂ ਨੂੰ ਇਸ ਕਿਸਾਨ ਟਰੈਕਟਰ ਪਰੇਡ ਦੇ ਲਈ ਲਾਮਬੰਦ ਕੀਤਾ ਜਾ ਸਕੇ।