ਕੋਵਿਡ-19: ਕਰਫਿਊ ਦੌਰਾਨ ਕੁਝ ਚੀਜ਼ਾਂ ਉੱਤੇ ਮਿਲੇਗੀ ਢਿੱਲ - coronavirus
ਪੰਜਾਬ ਦੇ ਵਿੱਚ ਕੋਰੋਨਾ ਵਾਇਰਸ ਦੀ ਮਹਾਂਮਾਰੀ ਨੂੰ ਰੋਕਣ ਲਈ ਸੂਬਾ ਸਰਕਾਰ ਵੱਲੋਂ 23 ਮਾਰਚ ਦੁਪਹਿਰ ਇੱਕ ਵਜੇ ਤੋਂ ਪੂਰੇ ਪੰਜਾਬ ਦੇ ਵਿੱਚ ਅਣਮਿੱਥੇ ਸਮੇਂ ਲਈ ਕਰਫਿਊ ਲਗਾਇਆ ਗਿਆ ਹੈ। ਰੂਪਨਗਰ ਦੀ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਵੱਲੋਂ ਮੀਡੀਆ ਨੂੰ ਜਾਣਕਾਰੀ ਦਿੰਦੇ ਕਿਹਾ ਹੈ ਕਿ ਪਿੰਡਾਂ ਅਤੇ ਸ਼ਹਿਰਾਂ ਦੇ ਵਿੱਚ ਕਰਫ਼ਿਊ ਦੌਰਾਨ ਲੋਕਾਂ ਦੀ ਜ਼ਰੂਰਤ ਦਾ ਸਾਮਾਨ ਲਈ ਕਰਿਆਨਾ, ਮੈਡੀਕਲ ਸਟੋਰ ਅਤੇ ਪੈਟਰੋਲ ਪੰਪ ਖੁੱਲ੍ਹੇ ਰਹਿਣਗੇ।