ਧਾਰਮਿਕ ਸਥਾਨਾਂ ਤੇ ਸਰਕਾਰੀ ਦਫ਼ਤਰਾਂ ਨੂੰ ਕੀਤਾ ਸੈਨੇਟਾਈਜ
ਸ੍ਰੀ ਫ਼ਤਹਿਗੜ੍ਹ ਸਾਹਿਬ: ਕੋਰੋਨਾ ਮਹਾਂਮਾਰੀ ਦੌਰਾਨ ਜਿੱਥੇ ਸਮਾਜ ਸੇਵੀ ਸੰਸਥਾਵਾਂ ਵਲੋਂ ਕੋਰੋਨਾ ਦੇ ਮਰੀਜਾਂ ਦੀ ਮਦਦ ਕੀਤੀ ਜਾ ਰਹੀ ਹੈ ਉੱਥੇ ਹੀ ਸਹਿਰ ਅਤੇ ਪਿੰਡਾਂ ਨੂੰ ਸੈਨੇਟਾਇਜ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਹੀ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਵਲੋਂ ਮੰਡੀ ਗੋਬਿੰਦਗੜ ਦੇ ਧਾਰਮਿਕ ਸਥਾਨ ਅਤੇ ਸਰਕਾਰੀ ਦਫਤਰਾਂ ਨੂੰ ਸੈਨੇਟਾਇਜ ਕੀਤਾ ਗਿਆ।। ਇਸ ਮੌਕੇ ਰਾਜੂ ਖੰਨਾ ਨੇ ਕਿਹਾ ਕਿ ਪੰਜਾਬ ’ਚ ਕੋਰੋਨਾ ਦੀ ਦੂਜੀ ਲਹਿਰ ਚੱਲ ਰਹੀ ਹੈ ਜਿਸ ਕਾਰਨ ਕੋਰੋਨਾ ਦੇ ਮਰੀਜ ਲਗਾਤਾਰ ਵਧ ਰਹੇ ਹਨ। ਇਸੇ ਕਾਰਨ ਉਨ੍ਹਾਂ ਵਲੋਂ ਕੋਰੋਨਾ ਮਹਾਂਮਾਰੀ ਨੂੰ ਰੋਕਣ ਲਈ ਧਾਰਮਿਕ ਸਥਾਨ ਅਤੇ ਸਰਕਾਰੀ ਦਫਤਰਾਂ ਨੂੰ ਸੇਨੈਟਾਇਜ ਕੀਤਾ ਜਾ ਰਿਹਾ ਹੈ ਕਿਉਕਿ ਲੋਕ ਆਪਣੇ ਕੰਮ ਕਰਵਾਉਣ ਦੇ ਲਈ ਦਫਤਰਾਂ ਵਿੱਚ ਆਉਦੇ ਰਹਿੰਦੇ ਹਨ। ਰਾਜੂ ਖੰਨਾ ਨੇ ਇਹ ਵੀ ਕਿਹਾ ਕਿ ਉਨ੍ਹਾਂ ਵਲੋਂ ਪਿੰਡਾਂ ’ਚ ਜਾ ਕੇ ਵੀ ਸੈਨੇਟਾਇਜ ਕੀਤਾ ਜਾਵੇਗਾ।