ਰੈਜ਼ੀਡੈਂਟ ਡਾਕਟਰਾਂ ਦਾ ਪੰਜਾਬ ਸਰਕਾਰ ਵਿਰੁੱਧ ਪ੍ਰਦਰਸ਼ਨ - ਰੈਜ਼ੀਡੈਂਟ ਡਾਕਟਰਾਂ ਦਾ ਪ੍ਰਦਰਸ਼ਨ
ਅੰਮ੍ਰਿਤਸਰ: ਪੰਜਾਬ ਸਰਕਾਰ ਨੇ ਐਮਬੀਬੀਐਸ ਕਰ ਰਹੇ ਵਿਦਿਆਰਥੀਆਂ ਦੀਆਂ ਫੀਸਾਂ ਵਿੱਚ ਵਾਧਾ ਕੀਤਾ ਹੈ, ਜਿਸ ਤੋਂ ਬਾਅਦ ਅੱਜ ਅੰਮ੍ਰਿਤਸਰ ਦੇ ਰੈਜ਼ੀਡੈਂਟ ਡਾਕਟਰਾਂ ਨੇ ਇਸ ਵਿਰੁੱਧ ਪ੍ਰਦਰਸ਼ਨ ਕਰਕੇ ਆਪਣਾ ਗੁੱਸਾ ਜ਼ਾਹਰ ਕੀਤਾ। ਰੈਜ਼ੀਡੈਂਟ ਡਾਕਟਰਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ ਫੀਸਾਂ ਵਿੱਚ 80 ਫ਼ੀਸਦੀ ਦਾ ਵਾਧਾ ਕੀਤਾ ਹੈ, ਹੁਣ ਫੀਸ ਨੂੰ ਚਾਰ ਸਾਲਾਂ ਲਈ 8 ਲੱਖ ਰੁਪਏ ਕਰ ਦਿੱਤਾ ਗਿਆ ਹੈ, ਜੋ ਕਿ ਗ਼ਲਤ ਹੈ। ਮੱਧ ਵਰਗ ਦੇ ਲੋਕ ਇੰਨੇ ਪੈਸੇ ਕਿਵੇਂ ਅਦਾ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਉਹ ਇਸ ਖਿਲਾਫ ਆਪਣਾ ਗੁੱਸਾ ਜ਼ਾਹਰ ਕਰਨਗੇ ਜੇ ਸਰਕਾਰ ਵੱਲੋਂ ਜਲਦੀ ਹੀ ਇਹ ਫੈਸਲਾ ਵਾਪਸ ਨਾ ਲਿਆ ਗਿਆ ਤਾਂ ਉਹ ਸਰਕਾਰ ਵਿਰੁੱਧ ਧਰਨੇ ਲਗਾਉਣਗੇ।