ਬਰਨਾਲਾ: ਸਰਕਾਰ ਵੱਲੋਂ ਗਰੀਬ ਪਰਿਵਾਰਾਂ ਦੀ ਦਾਲ ਰੋਟੀ ਉੱਤੇ ਹਮਲਾ - ਬਰਨਾਲਾ ਖ਼ਬਰ
ਬਰਨਾਲਾ ਵਿੱਚ ਵੱਡੀ ਗਿਣਤੀ ਵਿੱਚ ਨੀਲੇ ਕਾਰਡ ਕੱਟੇ ਜਾਣ ਕਾਰਨ ਗਰੀਬ ਪਰਿਵਾਰਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ, ਜਿਸ ਤੋਂ ਬਾਅਦ ਰੋਸ ਵਜੋਂ ਸੀਪੀਆਈ ਅਤੇ ਟ੍ਰੇਡ ਜੱਥੇਬੰਦੀਆਂ ਵੱਲੋਂ ਸ਼ਹਿਰ ਵਿੱਚ ਸਰਕਾਰ ਅਤੇ ਬਰਨਾਲਾ ਨਗਰ ਕੌਂਸਲ ਵਿਰੁੱਧ ਰੋਸ ਮਾਰਚ ਕਰਨ ਤੋਂ ਬਾਅਦ ਡੀਸੀ ਦਫ਼ਤਰ ਅੱਗੇ ਧਰਨਾ ਲਗਾਇਆ ਗਿਆ। ਗਰੀਬ ਪਰਿਵਾਰਾਂ ਨੂੰ ਸਰਕਾਰ ਵੱਲੋਂ ਲੋਕ ਭਲਾਈ ਸਕੀਮ ਤਹਿਤ ਨੀਲੇ ਕਾਰਡ ਬਣਾ ਕੇ ਕਣਕ ਦਿੱਤੀ ਜਾਂਦੀ ਸੀ। ਪਰ ਪਿਛਲੇ ਦਿਨੀਂ ਨਗਰ ਕੌਂਸਲ ਬਰਨਾਲਾ ਵੱਲੋਂ ਨੀਲੇ ਕਾਰਡ ਧਾਰਕਾਂ ਦੀ ਵੈਰੀਫ਼ਿਕੇਸ਼ਨ ਕੀਤੀ ਗਈ, ਜਿਸ ਤੋਂ ਬਾਅਦ ਵੱਡੀ ਗਿਣਤੀ ਵਿੱਚ ਸ਼ਹਿਰ ਵਿਚਲੇ ਪਰਿਵਾਰਾਂ ਦੇ ਨੀਲੇ ਕਾਰਡ ਕੱਟ ਦਿੱਤੇ ਗਏ।