ਡਾ. ਅੰਬੇਡਕਰ ਨਗਰ ਦੇ ਵਾਸੀ ਸੀਵਰੇਜ ਦੇ ਗੰਦੇ ਪਾਣੀ ਤੋਂ ਪ੍ਰੇਸ਼ਾਨ - ਮਾਨਸਾ
ਮਾਨਸਾ: ਮਾਨਸਾ ਦੇ ਵਾਰਡ ਨੰ 14 ਅਤੇ 15 ਦੇ ਡਾ. ਅੰਬੇਡਕਰ ਨਗਰ ਦੇ ਵਾਸੀ ਸੀਵਰੇਜ ਦੇ ਗੰਦੇ ਪਾਣੀ ਕਾਰਨ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੇਹਨ। ਇਸ ਸਬੰਧੀ ਸਥਾਨਕ ਲੋਕਾਂ ਦਾ ਕਹਿਣਾ ਕਿ ਸੀਵਰੇਜ ਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪਾਣੀ ਗਲੀਆਂ 'ਚ ਭਰ ਜਾਂਦਾ ਹੈ, ਜਿਸ ਕਾਰਨ ਗਲੀਆਂ 'ਚ ਬਾਹਰ ਨਿਕਲਣਾ ਮੁਸ਼ਕਿਲ ਹੋਇਆ ਪਿਆ ਹੈ। ਉਨ੍ਹਾਂ ਦਾ ਕਹਿਣਾ ਕਿ ਇਸ ਗੰਦੇ ਪਾਣੀ ਕਾਰਨ ਕਈ ਬੀਮਾਰੀਆਂ ਦਾ ਸਾਹਮਣਾ ਉਨ੍ਹਾਂ ਨੂੰ ਕਰਨਾ ਪੈ ਰਿਹਾ ਹੈ। ਇਸ ਲਈ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਸਮੱਸਿਆ ਦਾ ਜਲਦੀ ਹੱਲ ਕੀਤਾ ਜਾਵੇ। ਜੇਕਰ ਸਮੱਸਿਆ ਦਾ ਹੱਲ ਨਾ ਹੋਇਆ ਤਾਂ ਉਹ ਡੀ.ਸੀ ਦਫ਼ਤਰ ਦਾ ਘਿਰਾਓ ਕਰਨਗੇ।