ਤੋਪਖਾਨਾ ਮੋੜ ਦੇ ਵਸਨੀਕਾਂ ਨੇ ਸੂਬਾ ਸਰਕਾਰ ਵਿਰੁੱਧ ਕੀਤਾ ਪ੍ਰਦਰਸ਼ਨ, ਕਿਹਾ ਸਰਕਾਰ ਕਰ ਰਹੀ ਹੈ ਧੱਕਾ - ਤੋਪਖ਼ਾਨਾ ਮੋੜ
ਪਟਿਆਲਾ: ਸ਼ਹਿਰ ਦੇ ਕਈ ਇਲਾਕਿਆਂ ਨੂੰ ਕੰਟੇਨਮੈਂਟ ਜ਼ੋਨ ਐਲਾਨਿਆ ਹੋਇਆ ਹੈ ਤੇ ਇਨ੍ਹਾਂ ਵਿੱਚ ਤੋਪਖ਼ਾਨਾ ਮੋੜ ਵੀ ਹੈ। ਉੱਥੇ ਹੀ ਤੋਪਖ਼ਾਨਾ ਇਲਾਕੇ ਦੇ ਲੋਕਾਂ ਨੇ ਸੂਬਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਤੋਪਖ਼ਾਨਾ ਇਲਾਕੇ ਵਿੱਚ ਜ਼ਿਆਦਾਤਰ ਲੋਕ ਹੱਥ ਦਾ ਕੰਮ ਕਰਨ ਵਾਲੇ ਰਹਿੰਦੇ ਹਨ। ਲੋਕਾਂ ਦਾ ਕਹਿਣਾ ਹੈ ਕਿ ਇੱਕ ਪਾਸੇ ਸਰਕਾਰ ਨੇ ਤੋਪਖਾਨਾ ਇਲਾਕੇ ਨੂੰ ਸੀਲ ਕੀਤਾ ਹੋਇਆ ਹੈ ਦੂਜੇ ਪਾਸੇ ਸਰਕਾਰ ਤੋਪਖਾਨਾ ਵਿੱਚ ਬਣੇ ਠੇਕੇ ਨੂੰ ਖੋਲ੍ਹਿਆ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਸ਼ਾਸਨ ਉਨ੍ਹਾਂ ਨਾਲ ਇੱਕ ਤਰ੍ਹਾਂ ਦਾ ਧੱਕਾ ਕਰ ਰਹੀ ਹੈ ਜਿਸ ਨੂੰ ਬਰਦਾਸ਼ ਨਹੀਂ ਕੀਤਾ ਜਾਵੇਗਾ। ਇਸ ਬਾਰੇ ਅਡੀਸ਼ਨਲ ਮੈਜਿਸਟਰ੍ਰੈਟ ਅਧਿਕਾਰੀ ਨੇ ਲੋਕਾਂ ਨੂੰ ਭਰੋਸਾ ਦਵਾਉਂਦਿਆਂ ਕਿਹਾ ਕਿ ਉਹ ਉਨ੍ਹਾਂ ਦੀ ਹਰ ਮੁਸ਼ਕਲ ਦਾ ਹਲ ਕਰਨਗੇ।