ਭਾਜਪਾ ਆਗੂ ਹਰਜੀਤ ਗਰੇਵਾਲ ਦਾ ਉਨ੍ਹਾਂ ਦੇ ਆਪਣੇ ਪਿੰਡ ਵਾਸੀਆਂ ਨੇ ਕੀਤਾ ਬਾਈਕਾਟ - ਕਿਸਾਨ ਅੰਦੋਲਨ
ਬਰਨਾਲਾ:ਖਤੀ ਕਾਨੂੰਨਾਂ ਵਿਰੁੱਧ ਪੰਜਾਬ ਸਣੇ ਦੇਸ਼ ਭਰ ਦੇ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਇਸ ਦੌਰਾਨ ਕਿਸਾਨਾਂ ਅੰਦੋਲਨ ਤੇ ਕਿਸਾਨਾਂ ਪ੍ਰਤੀ ਵਿਵਾਦਤ ਟਿੱਪਣੀਆਂ ਕਰਨ ਵਾਲੇ ਭਾਜਪਾ ਆਗੂ ਹਰਜੀਤ ਗਰੇਵਾਲ ਦਾ ਉਨ੍ਹਾਂ ਦੇ ਆਪਣੇ ਪਿੰਡ ਧਨੌਲਾ ਦੇ ਵਾਸੀਆਂ ਵਲੋਂ ਬਾਈਕਾਟ ਕੀਤਾ ਗਿਆ ਹੈ। ਈਟੀਵੀ ਭਾਰਤ ਨਾਲ ਗੱਲਬਾਤ ਕਰਿਦਆਂ ਪਿੰਡ ਵਾਸੀਆਂ ਨੇ ਦੱਸਿਆ ਕਿ ਪਿੰਡ ਧਨੌਲਾ ਦੇ ਗੁਰਦੁਆਰਾ ਰਾਮਸਰ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਭਾਜਪਾ ਪਾਰਟੀ ਅਤੇ ਹਰਜੀਤ ਗਰੇਵਾਲ ਦੇ ਬਾਈਕਾਟ ਨੂੰ ਲੈ ਕੇ ਵਿਸ਼ੇਸ਼ ਮਤਾ ਪਾਸ ਕੀਤਾ ਗਿਆ ਅਤੇ ਹਰਜੀਤ ਗਰੇਵਾਲ ਦਾ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ ਵੀ ਕੀਤਾ ਗਿਆ। ਪਿੰਡ ਵਾਸੀਆਂ ਨੇ ਕਿਹਾ ਕਿ ਹਰਜੀਤ ਗਰੇਵਾਲ ਖ਼ੁਦ ਇੱਕ ਕਿਸਾਨ ਪਰਿਵਾਰ ਨਾਲ ਸਬੰਧਤ ਹੋਣ ਦੇ ਵਾਬਜੂਦ ਕਿਸਾਨਾਂ ਦੇ ਖਿਲਾਫ ਬਿਆਦ ਦੇ ਰਹੇ ਹਨ। ਪਿੰਡਵਾਸੀਆਂ ਨੇ ਖੇਤੀ ਕਾਨੂੰਨ ਰੱਦ ਹੋਣ ਤੱਕ ਕਿਸਾਨ ਅੰਦੋਲਨ ਜਾਰੀ ਰਹਿਣ ਦੀ ਗੱਲ ਕਹੀ।